- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ 70ਵੀਂ ਅੰਤਰ ਜ਼ਿਲ੍ਹਾ ਸਕੂਲ ਬੈਡਮਿੰਟਨ ਚੈਂਪੀਅਨਸ਼ਿਪ ਦੀ ਸ਼ੁਰੂਆਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਥਾਨਕ ਇਨਡੋਰ ਸਟੇਡੀਅਮ ਵਿਖੇ 70ਵੀਂ ਅੰਡਰ-17 ਅੰਤਰ ਜ਼ਿਲ੍ਹਾ ਸਕੂਲ ਖੇਡਾਂ ਬੈਡਮਿੰਟਨ (ਲੜਕੇ-ਲੜਕੀਆਂ) ਦੀ ਸ਼ੁਰੂਆਤ ਕਰਵਾਉਂਦਿਆਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਖੇਡਾਂ ਦੇ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਕਦਮ ਚੁੱਕੇ ਗਏ ਹਨ, ਜਿਸ ਦੇ ਸਿੱਟੇ ਵਜੋਂ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਝਾਨ ਨੂੰ ਹੁਲਾਰਾ ਮਿਲਿਆ ਹੈ। ਪੰਜਾਬ ਸਰਕਾਰ ਨੇ ਪਿੰਡਾਂ ਵਿਚ 1100 ਕਰੋੜ ਰੁਪਏ ਦੀ ਲਾਗਤ ਨਾਲ 3000 ਆਧੁਨਿਕ ਖੇਡ ਮੈਦਾਨ ਬਣਾਉਣੇ ਸ਼ੁਰੂ ਕੀਤੇ ਹਨ, ਜਿਨ੍ਹਾਂ ਦੀ ਗਿਣਤੀ ਆਉਂਦੇ ਸਮੇਂ ਵਿਚ 9000 ਹੋ ਜਾਵੇਗੀ। ਇਨ੍ਹਾਂ ਖੇਡ ਮੈਦਾਨਾਂ ਵਿਚ ਮੁਫ਼ਤ ਖੇਡ ਕਿੱਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਪਿੰਡਾਂ ਵਿਚ 6000 ਇਨਡੋਰ ਜਿੰਮ ਬਣਾਏ ਜਾ ਰਹੇ ਹਨ।