- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ. ਵੇਅਰਹਾਊਸ ਦਾ ਤਿਮਾਹੀ ਨਿਰੀਖਣ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਕੱਲ੍ਹ ਜ਼ਿਲ੍ਹਾ ਪੱਧਰ ’ਤੇ ਬਣਾਏ ਗਏ ਈਵੀਐੱਮ ਵੇਅਰਹਾਊਸ ਦੀ ਸਤੰਬਰ-2026 ਦੀ ਤਿਮਾਹੀ ਪੜਤਾਲ ਕਰਦਿਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਵੇਅਰਹਾਊਸ ਨੂੰ ਖੋਲ੍ਹ ਕੇ ਅੰਦਰੂਨੀ ਨਿਰੀਖਣ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਨੇ ਈਵੀਐੱਮਜ਼ ਅਤੇ ਵੀਵੀ ਪੈਟ ਮਸ਼ੀਨਾਂ ਦੀ ਸਥਿਤੀ, ਸੁਰੱਖਿਆ ਪ੍ਰਬੰਧ, ਸੀਲਿੰਗ ਵਿਵਸਥਾ ਅਤੇ ਸੀ.ਸੀ.ਟੀ.ਵੀ ਨਿਗਰਾਨੀ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਮੁਕੰਮਲ ਰਿਕਾਰਡ, ਲਾਗ ਬੁੱਕ ਅਤੇ ਐਂਟਰੀ ਰਜਿਸਟਰਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਈਵੀਐੱਮ ਵੇਅਰਹਾਊਸ ਦੀ ਤਿਮਾਹੀ ਪੜਤਾਲ ਇਕ ਨਿਯਮਿਤ ਅਤੇ ਜ਼ਰੂਰੀ ਪ੍ਰਕਿਰਿਆ ਹੈ, ਜੋ ਹਰੇਕ ਜ਼ਿਲ੍ਹੇ ਵਿਚ ਸਮੇਂ-ਸਮੇਂ ਸਿਰ ਕੀਤੀ ਜਾਂਦੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਿਧੀ ਕੁਮੁਦ ਬੰਬਾਹ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਸਿੰਘ ਚਾਵਲਾ, ਸਹਾਇਕ ਡਾਇਰੈਕਟਰ ਬਾਗਬਾਨੀ ਜਸਪਾਲ ਸਿੰਘ ਢੇਰੀ, ਚੋਣ ਤਹਿਸੀਲਦਾਰ ਰਮਨਦੀਪ ਕੌਰ, ਕਾਨੂੰਨਗੋ ਲਖਵੀਰ ਰਾਣਾ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਕਾਂਗਰਸ ਪਾਰਟੀ ਵੱਲੋਂ ਰਜਨੀਸ਼ ਟੰਡਨ, ਆਮ ਆਦਮੀ ਪਾਰਟੀ ਵੱਲੋਂ ਖੁਸ਼ੀ ਰਾਮ ਧੀਮਾਨ, ਸੀਆਈਐੱਮ ਵੱਲੋਂ ਬਲਵਿੰਦਰ ਸਿੰਘ ਆਦਿ ਮੌਜੂਦ ਸਨ।