- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੀ ਮਜਬੂਤੀ ਲਈ ਦਿਨ ਰਾਤ ਕੰਮ ਕਰਾਂਗੇ "'ਸਰਬਜੀਤ ਮੋਮੀ "

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਾਂਗੇ ਅਤੇ ਐੱਸਸੀ ਵਿੰਗ ਦੀ ਮਜ਼ਬੂਤੀ ਲਈ ਪਿੰਡਾਂ ਵਿੱਚ ਨੌਜਵਾਨ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਜੋੜਿਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਐੱਸਸੀ ਵਿੰਗ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਸੂਬੇ ਦੇ ਲੋਕ ਅੱਕ ਅਤੇ ਥੱਕ ਚੁੱਕੇ ਹਨ। ਪੰਜਾਬ ਸਰਕਾਰ ਵੱਖ-ਵੱਖ ਝੂਠੀਆਂ ਸਹੂਲਤਾਂ ਦਾ ਹਵਾਲਾ ਦੇ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਪੰਜਾਬ ਦੇ ਲੋਕ ਇਸ ਸਰਕਾਰ ਦੇ ਨੁਮਾਇੰਦਿਆਂ ਦੀਆਂ ਗੱਲਾਂ ਵਿੱਚ ਨਹੀਂ ਆਉਣਗੇ। ਇਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਜਿੱਥੇ ਪੰਜਾਬ ਦੇ ਸਿਰ ’ਤੇ ਉੱਤੇ ਵੱਡਾ ਕਰਜ਼ਾ ਚਾੜਿਆ ਹੈ ਉੱਥੇ ਪੰਜਾਬ ਦੇ ਮੁਲਾਜ਼ਮ ਵਰਗ ਅਤੇ ਹਰੇਕ ਵਰਗ ਨੂੰ ਲੁੱਟਿਆ ਅਤੇ ਕੁੱਟਿਆ ਹੈ। ਸੂਬੇ ਦਾ ਸਾਰਾ ਮੁਲਾਜ਼ਮ ਵਰਗ ਸਰਕਾਰ ਖ਼ਿਲਾਫ਼ ਇਕਜੁੱਟ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਜਲਦੀ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਨਿਰਵੈਰ ਸਿੰਘ ਖੁਡਾ, ਮਨਦੀਪ ਸਿੰਘ ਸ਼ਾਹਪੁਰ, ਜਪਸਿਤ ਸਿੰਘ ਖੁਡਾ ਆਦਿ ਵੀ ਹਾਜ਼ਰ ਸਨ।