- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭੇਲਾ ਸਪੋਰਟਸ ਅਕੈਡਮੀ ਵਿਖੇ ਬਲਾਕ ਪੱਧਰੀ ਬੈਡਮਿੰਟਨ ਮੁਕਾਬਲੇ ਕਰਵਾਏ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਭੇਲਾ ਸਪੋਰਟਸ ਅਕੈਡਮੀ ਭੰਗਾਲਾ ਵਿਖੇ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਬਲਾਕ ਪੱਧਰੀ ਬੈਡਮਿੰਟਨ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਸੈਂਟਰ ਭੰਗਾਲਾ ਅਤੇ ਸੈਂਟਰ ਪਨਖੂਹ ਦੀਆਂ ਟੀਮਾਂ ਨੇ ਭਾਗ ਲੈਂਦਿਆਂ ਆਪਣੀ ਖੇਡ ਕਲਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਲੜਕੀਆਂ ਦੇ ਵਰਗ ਵਿੱਚ ਸੈਂਟਰ ਭੰਗਾਲਾ ਦੀ ਟੀਮ ਨੇ ਪਹਿਲਾ ਸਥਾਨ, ਜਦਕਿ ਸੈਂਟਰ ਪਨਖੂਹ ਦੀ ਟੀਮ ਦੂਜੇ ਸਥਾਨ ’ਤੇ ਰਹੀ। ਲੜਕਿਆਂ ਦੇ ਵਰਗ ਵਿੱਚ ਸੈਂਟਰ ਪਨਖੂਹ ਦੀ ਟੀਮ ਨੇ ਪਹਿਲਾ ਸਥਾਨ ਅਤੇ ਸੈਂਟਰ ਭੰਗਾਲਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਇਹ ਖੇਡ ਮੁਕਾਬਲੇ ਸੈਂਟਰ ਹੈੱਡ ਟੀਚਰ ਸ਼ੁਸ਼ਮਾ ਕੁਮਾਰੀ ਅਤੇ ਹੈੱਡ ਟੀਚਰ ਜਸਵੀਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਇਸ ਮੌਕੇ ਗੁਰਦੀਪ ਸਿੰਘ ਈਟੀਟੀ, ਅਵਿਨਾਸ਼ ਕੁਮਾਰ ਅਤੇ ਭੇਲਾ ਸਪੋਰਟਸ ਅਕੈਡਮੀ ਦੇ ਮੁੱਖ ਪ੍ਰਬੰਧਕ ਹਰਪ੍ਰੀਤ ਸਿੰਘ ਭੇਲਾ ਸਮੇਤ ਅਧਿਆਪਕਾਂ ਅਤੇ ਸਮੂਹ ਹਿੱਸਾ ਲੈਣ ਵਾਲੀਆਂ ਟੀਮਾਂ ਨੇ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਵਿੱਚ ਸਹਿਯੋਗ ਦਿੱਤਾ। ਅਕੈਡਮੀ ਪ੍ਰਬੰਧਕਾਂ ਨੇ ਜੇਤੂ ਟੀਮਾਂ ਸਮੇਤ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਂਸਲਾ-ਅਫਜ਼ਾਈ ਕੀਤੀ।