- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਿਆਣਾ ਕਾਲਜ ਵਿਖੇ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਆਯੋਜਿਤ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਜੀਜੀਡੀ ਐੱਸਡੀ ਕਾਲਜ ਹਰਿਆਣਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਡਿਪਾਰਟਮੈਂਟ ਆਫ਼ ਐਲੂਮਨੀ ਰਿਲੇਸ਼ਨਜ਼ ਅਤੇ ਕਾਲਜ ਡਿਵੈਲਪਮੈਂਟ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਅਤੇ ਅੰਗਰੇਜ਼ੀ ਵਿਭਾਗ ਦੀ ਮੁਖੀ ਪ੍ਰੋ. ਪੁਨੀਤ ਕੌਰ ਦੀ ਨਿਗਰਾਨੀ ਵਿੱਚ ਸਵਾਮੀ ਵਿਵੇਕਾਨੰਦ ਦੇ ਇਤਿਹਾਸਕ ਸ਼ਿਕਾਗੋ ਸੰਬੋਧਨ ਦੀ 133ਵੀਂ ਵਰ੍ਹੇਗੰਢ ਨੂੰ ਸਮਰਪਿਤ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਵਿਸ਼ਾ ਵਿਭਿੰਨਤਾ ਵਿੱਚ ਸਦਭਾਵਨਾ : ਰਾਸ਼ਟਰ ਨਿਰਮਾਣ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਰਿਹਾ। ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਿਸ਼ਿਆਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਸਲੋਗਨ ਰਾਈਟਿੰਗ ਵਿੱਚ ਬੀਏ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਤਨਵੀਰ ਕੌਰ ਨੇ ਪਹਿਲਾ ਸਥਾਨ, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਬੀ.ਕਾਮ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਾਂਜਲ ਕੁਮਾਰੀ ਨੇ ਪਹਿਲਾ ਸਥਾਨ, ਭਾਸ਼ਣ ਮੁਕਾਬਲੇ ਵਿੱਚ ਬੀਏ ਬੀਐੱਡ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜੇਤੂ ਰਹਿਣ ਵਾਲੀਆਂ ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਪੱਧਰ ’ਤੇ ਮੁਕਾਬਲੇ ਵਿੱਚ ਹਿੱਸਾ ਲੈਣਗੀਆਂ। ਪ੍ਰਿੰਸੀਪਲ, ਡਾ. ਦੇਸ਼ ਬੰਧੂ ਅਤੇ ਡਾ. ਗੁਰਦੀਪ ਕੁਮਾਰ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਰਟੀਫਿਕੇਟ ਪ੍ਰਦਾਨ ਕਰ ਕੇ ਸਨਮਾਨਿਤ ਕੀਤਾ।