- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ਦੀ ਖਿਡਾਰਣ ਦੀ ਗੋਲਡ ਜਿੱਤ ਹੋਈ ਕੁਆਲੀਫਾਈ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਦੀ ਹੋਣਹਾਰ ਐਥਲੀਟ ਗੁਰਲੀਨ ਕੌਰ ਨੇ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਵਿੱਚ 100 ਮੀਟਰ ਅਤੇ 400 ਮੀਟਰ ਹਰਡਲ ਰੇਸਾਂ ਵਿੱਚ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮੁਨੀਸ਼ਾ ਸੰਗਰ ਨੇ ਦੱਸਿਆ ਕਿ ਗੁਰਲੀਨ ਕੌਰ ਨੇ ਸਰਕਾਰੀ ਕਾਲਜ ਟਾਂਡਾ ਦੇ ਸਟੇਡੀਅਮ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੁਕਾਬਲਿਆਂ ਦੇ ਵਿੱਚ ਹਾਰਡਲ ਰੇਸਾਂ ਵਿੱਚ ਗੋਲਡ ਮੈਡਲ ਜਿੱਤ ਕੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਕੁਆਲੀਫਾਈ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਿਲਵਰ ਓਕ ਸਕੂਲ ਹਮੇਸ਼ਾ ਹੀ ਖੇਡਾਂ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਾ ਰਿਹਾ ਹੈ ਅਤੇ ਸਕੂਲ ਦੇ ਵਿੱਚ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾ ਰਿਹਾ ਹੈ। ਇਸ ਮੌਕੇ ਸੰਸਥਾ ਦੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਬਿਕਰਮਜੀਤ ਸਿੰਘ ਭੇਲਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ ਗੁਰਪ੍ਰੀਤ, ਪੰਕਜ, ਬਲਦੇਵ, ਨੇਹਾ, ਸੁਮਨ, ਬਲਜੀਤ, ਕੰਚਨ, ਪਰਮਜੀਤ, ਗੁਰਦੇਵ ਅਤੇ ਹੋਰ ਸਟਾਫ ਮੌਜੂਦ ਸਨ।