ਯੋਗ ਲਾਭਪਾਤਰੀਆਂ ਨੂੰ ਮਿਲੇਗਾ 10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਲਾਭ
ਯੋਗ ਲਾਭਪਾਤਰੀਆਂ ਨੂੰ ਮਿਲੇਗਾ 10 ਲੱਖ ਤੱਕ ਦੇ ਮੁਫ਼ਤ ਇਲਾਜ ਦਾ ਲਾਭ
Publish Date: Sat, 26 Sep 2026 04:42 PM (IST)
Updated Date: Sat, 26 Sep 2026 04:45 PM (IST)
ਅਸ਼ਵਨੀ ਸ਼ਰਮਾ, ਪੰਜਾਬੀ ਜਾਗਰਣ ਬੀਣੇਵਾਲ ਬੀਤ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪਿੰਡ ਬੀਨੇਵਾਲ ਬੀਤ ਵਿਖੇ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਨੂੰ 10 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਇਲਾਜ ਦੀ ਕਮੀ ਕਾਰਨ ਸਿਹਤ ਸਹੂਲਤਾਂ ਤੋਂ ਵਾਂਝੇ ਨਾ ਰਹਿਣ। ਇਸ ਮੌਕੇ ਡਿਪਟੀ ਸਪੀਕਰ ਰੌੜੀ ਵੱਲੋਂ ਪਿੰਡ ਬੀਨੇਵਾਲ ਦੀ ਧਰਮਸ਼ਾਲਾ ਦੇ ਵਿਕਾਸ ਲਈ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ ਗਿਆ। ਇਸ ਦੌਰਾਨ ਡਿਪਟੀ ਸਪੀਕਰ ਰੌੜੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਵੀ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਵਾਉਣ ਲਈ ਲੋੜੀਂਦੇ ਕਦਮ ਚੱਕਣ ਦਾ ਭਰੋਸਾ ਦਿੱਤਾ। ਪਿੰਡ ਵਾਸੀਆਂ ਨੇ ਸਿਹਤ ਕਾਰਡ ਵੰਡਣ ਅਤੇ ਧਰਮਸ਼ਾਲਾ ਲਈ 10 ਲੱਖ ਦੀ ਗ੍ਰਾਂਟ ਦੇਣ ’ਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕੀਤਾ। ਇਸ ਮੌਕੇ ਪੰਚਾਇਤ ਮੈਂਬਰ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।