- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਲਾਕ ਹੁਸ਼ਿਆਰਪੁਰ 1-ਬੀ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ

ਮਹੇਸ਼ਵਰ ਕੁਮਾਰ ਛਾਬੜਾ, ਪੰਜਾਬੀ ਜਾਗਰਣ, ਨਸਰਾਲਾ : ਬਲਾਕ ਹੁਸ਼ਿਆਰਪੁਰ 1-ਬੀ ਦੀਆਂ ਬਲਾਕ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਕੱਲ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਈਆਂ। ਖੇਡਾਂ ਦੇ ਆਖ਼ਰੀ ਦਿਨ ਸਰਕਾਰੀ ਐਲੀਮੈਂਟਰੀ ਸਕੂਲ ਨਲੋਈਆਂ ਵਿਖੇ ਇੱਕ ਵਿਸ਼ੇਸ਼ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ 23 ਸਤੰਬਰ ਨੂੰ ਅਥਲੈਟਿਕਸ ਈਵੈਂਟਸ ਨਾਲ ਹੋਈ ਸੀ। ਇਸ ਉਪਰੰਤ 24 ਸਤੰਬਰ ਨੂੰ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ ਕਬੱਡੀ, ਖੋ-ਖੋ, ਰੱਸਾਕਸ਼ੀ ਅਤੇ ਕੁਸ਼ਤੀਆਂ ਦੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਸ਼ਤਰੰਜ ਅਤੇ ਬੈਡਮਿੰਟਨ ਦੇ ਮੁਕਾਬਲੇ ਸਰਕਾਰੀ ਹਾਈ ਸਕੂਲ ਡਗਾਣਾ ਵਿਖੇ ਸਫ਼ਲਤਾਪੂਰਵਕ ਕਰਵਾਏ ਗਏ। ਸਰਕਾਰੀ ਐਲੀਮੈਂਟਰੀ ਸਕੂਲ ਨਲੋਈਆਂ ਵਿਖੇ ਆਯੋਜਿਤ ਸਮਾਪਤੀ ਸਮਾਰੋਹ ਦੌਰਾਨ ਬਲਾਕ ਪ੍ਰਾਇਮਰੀ ਖੇਡ ਅਫ਼ਸਰ ਗੁਰਵਿੰਦਰ ਕੌਰ ਅਤੇ ਬਲਾਕ ਨੋਡਲ ਅਫ਼ਸਰ ਸੋਨੂੰ ਕੁਮਾਰ ਨੇ ਵਿਸ਼ੇਸ਼ ਤੌਰ