- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
“ਇੱਕ ਵੀ ਧੜਕਣ ਨਾ ਖੁੰਝੇ” ਤਹਿਤ ਜਾਗਰੂਕਤਾ ਦਾ ਦਿੱਤਾ ਸੰਦੇਸ਼

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਸ਼ਵ ਦਿਲ ਦਿਵਸ ਮੌਕੇ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਵਿਸ਼ਵ ਦਿਲ ਦਿਵਸ ਦੀ ਥੀਮ “ਇੱਕ ਵੀ ਧੜਕਣ ਨਾ ਖੁੰਝੇ” ਰੱਖੀ ਗਈ ਹੈ। ਸੈਮੀਨਾਰ ਦੀ ਅਗਵਾਈ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨਵਜੋਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਵੱਲੋਂ ਕੀਤੀ ਗਈ। ਇਸ ਮੌਕੇ ਡਾ. ਰਣਜੀਤ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਡਾ. ਰਣਜੀਤ ਸਿੰਘ ਨੇ ਦੱਸਿਆ ਕਿ 30 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਮੁਫ਼ਤ ਸਿਹਤ ਜਾਂਚ ਅਤੇ ਇਲਾਜ ਦੀ ਸਹੂਲਤ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਖੇ ਉਪਲਬਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦੀ ਨਿਯਮਿਤ ਜਾਂਚ ਕਰਵਾਉਣ ਅਤੇ ਲੋੜ ਅਨੁਸਾਰ ਇਲਾਜ ਕਰਵਾਉਣ।