- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਵਿਸ਼ੇਸ਼ ਟੀਕਾਕਰਨ ਕੈਂਪ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੀ ਅਗਵਾਈ ਹੇਠ ਈ.ਐਸ.ਆਈ. ਹਸਪਤਾਲ ਹੁਸ਼ਿਆਰਪੁਰ ਵਿਖੇ ਕੱਲ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਕੈਂਪ ਦੌਰਾਨ ਟੀਕਾਕਰਨ ਗਤੀਵਿਧੀਆਂ ਦਾ ਜਾਇਜ਼ਾ ਲਿਆ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਕੈਂਪ 22 ਸਤੰਬਰ ਨੂੰ ਲਗਾਏ ਗਏ ਵਿਸ਼ੇਸ਼ ਟੀਕਾਕਰਨ ਕੈਂਪ ਦੀ ਲੜੀ ਤਹਿਤ ਦੁਬਾਰਾ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਬੱਚਿਆਂ ਅਤੇ ਗਰਭਵਤੀ ਮਹਿਲਾਵਾਂ ਨੂੰ ਲੋੜ ਅਨੁਸਾਰ ਵੱਖ-ਵੱਖ ਟੀਕਿਆਂ ਦੀਆਂ ਖੁਰਾਕਾਂ ਦਿੱਤੀਆਂ ਗਈਆਂ। ਕੈਂਪ ਵਿੱਚ ਕੁੱਲ 64 ਲਾਭਪਾਤਰੀਆਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 58 ਟੀਕਾਕਰਨ ਅਤੇ ਵਿਟਾਮਿਨ-ਏ ਦੀਆਂ ਖੁਰਾਕਾਂ ਅਤੇ 6 ਗਰਭਵਤੀ ਮਹਿਲਾਵਾਂ ਸ਼ਾਮਲ ਹਨ। ਕੈਂਪ ਵਿੱਚ ਗੁਰਵਿੰਦਰ ਐੱਨ.ਐੱਚ.ਐੱਮ. ਏ.ਐੱਨ.ਐੱਮ., ਮੀਨਾ ਏ.ਐੱਨ.ਐੱਮ. ਬਿੰਦੂ ਐਲ.ਐੱਚ.ਵੀ., ਹਰਪ੍ਰੀਤ ਕੌਰ ਟੀਕਾਕਰਨ ਸਹਾਇਕ ਅਤੇ ਆਸ਼ਾ ਵਰਕਰਾਂ ਵੱਲੋਂ ਟੀਕਾਕਰਨ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਿਯੋਗ ਦਿੱਤਾ ਗਿਆ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਦਾ ਟੀਕਾਕਰਨ ਨਿਰਧਾਰਤ ਸਮੇਂ ਅਨੁਸਾਰ ਜ਼ਰੂਰ ਕਰਵਾਇਆ ਜਾਵੇ ਅਤੇ ਜੇਕਰ ਕਿਸੇ ਬੱਚੇ ਦਾ ਕੋਈ ਟੀਕਾ ਰਹਿ ਗਿਆ ਹੈ ਤਾਂ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਕੇ ਉਸ ਦੀ ਰਹਿੰਦੀ ਖੁਰਾਕ ਜ਼ਰੂਰ ਲਗਵਾਈ ਜਾਵੇ।