- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰ ਮਾਰਸ਼ਲ ਸਕੂਲ 'ਚ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਸਰ ਮਾਰਸ਼ਲ ਕਾਨਵੈਂਟ ਸਕੂਲ ਭਲਿਆਲਾ ਵਿੱਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਰਮਨਦੀਪ ਸਿੰਘ ਨੇ ਕਿਹਾ ਕਿ ਦੱਸਿਆ ਕਿ ਸਕੂਲ ਦਾ ਮਕਸਦ ਵਿੱਦਿਆ ਪੱਖੋਂ ਹਮੇਸ਼ਾ ਮੋਹਰੀ ਰਹਿਣ ਦੇ ਨਾਲ ੫੍ਰਮੁੱਖ ਦਿਹਾੜਿਆਂ ਨੂੰ ਵੀ ਬੜੇ ਉਤਸ਼ਾਹ ਨਾਲ ਮਨਾਉਣਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਦੇ ਯੋਧੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਅੱਜ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ, ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ ਅਤੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ ਲਾਸਾਨੀ ਸ਼ਹੀਦੀ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਭਗਤ ਸਿੰਘ ਦੇ ਜੀਵਨ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਅੱਜ ਅਸੀ ਇਨ੍ਹਾਂ ਸ਼ਹੀਦਾਂ ਕਰਕੇ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦਾਂ ਦੇ ਪਾਏ ਪੂਰਨਿਆਂ