- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਨਿਲ ਬਿੱਟੂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਦੇਸ਼ ਰਾਜ, ਪੰਜਾਬੀ ਜਾਗਰਣ, ਦਾਤਾਰਪੁਰ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਕਾਂਗਰਸ ਨੇਤਾ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਅਨਿਲ ਕੁਮਾਰ ਬਿੱਟੂ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਭਗਤ ਸਿੰਘ ਜੀ ਨੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਵਾਉਣ ਲਈ ਆਪਣਾ ਮਹਾਨ ਬਲੀਦਾਨ ਦਿੱਤਾ। ਉਨ੍ਹਾਂ ਨੇ ਇੱਕ ਅਜਿਹੇ ਭਾਰਤ ਦੀ ਕਲਪਨਾ ਕੀਤੀ ਸੀ, ਜਿੱਥੇ ਹਰ ਨਾਗਰਿਕ ਨੂੰ ਬਰਾਬਰ ਦੇ ਅਧਿਕਾਰ, ਸਨਮਾਨ ਅਤੇ ਸਮਾਨਤਾ ਪ੍ਰਾਪਤ ਹੋਵੇ। ਅੱਜ ਦੇਸ਼ ਵਿੱਚ ਗਰੀਬੀ ਅਤੇ ਆਰਥਿਕ ਅਸਮਾਨਤਾ ਵਰਗੀਆਂ ਸਮੱਸਿਆਵਾਂ ਗੰਭੀਰ ਹਨ ਅਤੇ ਭ੍ਰਿਸ਼ਟਾਚਾਰ ਸਬੰਧੀ ਵੀ ਲੋਕਾਂ ਵਿੱਚ ਚਿੰਤਾ ਪਾਈ ਜਾ ਰਹੀ ਹੈ। ਨਸ਼ਿਆਂ ਦੀ ਸਮੱਸਿਆ ਵੀ ਸਮਾਜ ਅਤੇ ਖਾਸ ਕਰਕੇ ਨੌਜਵਾਨ ਪੀੜ੍ਹੀ ਲਈ ਗੰਭੀਰ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੇਸ਼ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਵਿਚਾਰਾਂ ਅਤੇ ਸੁਪਨਿਆਂ ਤੋਂ ਪ੍ਰੇਰਣਾ ਲੈਣ ਤਾਂ ਜੋ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਅਨੁਸਾਰ ਇੱਕ ਮਜ਼ਬੂਤ, ਖੁਸ਼ਹਾਲ ਅਤੇ ਚੰਗੇ ਰਾਸ਼ਟਰ ਦਾ ਨਿਰਮਾਣ ਕੀਤਾ ਜਾ ਸਕੇ।