- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਸ਼ਵ ਫਾਰਮੇਸੀ ਦਿਵਸ ਮੌਕੇ ਵਿਸ਼ੇਸ਼ ਸਮਾਰੋਹ ਕਰਵਾਇਆ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਪੰਜਾਬ ਸਟੇਟ ਫਾਰਮੇਸੀ ਅਫਸਰਜ਼ ਐਸੋਸੀਏਸ਼ਨ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਵਿਸ਼ਵ ਫਾਰਮੇਸੀ ਦਿਵਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਰੋਹ ਸਰਵਿਸਿਜ਼ ਕਲੱਬ, ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ। ਸਮਾਗਮ ਦੌਰਾਨ ਫਾਰਮੇਸੀ ਖੇਤਰ ਦੀਆਂ ਸੇਵਾਵਾਂ, ਮਰੀਜ਼ਾਂ ਦੀ ਸੁਰੱਖਿਆ, ਦਵਾਈਆਂ ਦੀ ਸਹੀ ਵਰਤੋਂ ਅਤੇ ਸਿਹਤ ਵਿਭਾਗ ਵਿੱਚ ਫਾਰਮੇਸੀ ਅਫਸਰਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਨੀਲ ਦੱਤ ਸਟੇਟ ਸਕੱਤਰ, ਪੰਜਾਬ ਸਟੇਟ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਪੰਜਾਬ ਅਤੇ ਬਲਵਿੰਦਰ ਸਿੰਘ ਬਸਰਾ ਪ੍ਰਧਾਨ ਪੰਜਾਬ ਸਟੇਟ ਫਾਰਮੇਸੀ ਅਫਸਰਜ਼ ਐਸੋਸੀਏਸ਼ਨ ਪੰਜਾਬ ਜਿਲ੍ਹਾ ਹੁਸ਼ਿਆਰਪੁਰ ਨੇ ਫਾਰਮੇਸੀ ਪੇਸ਼ੇ ਦੀ ਮਹੱਤਤਾ, ਫਾਰਮੇਸੀ ਅਫਸਰਾਂ ਦੀਆਂ ਜ਼ਿੰਮੇਵਾਰੀਆਂ ਅਤੇ ਸਿਹਤ ਸੇਵਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਤੋਂ ਇਲਾਵਾ ਸੰਜੀਵ ਧੂਤ ਜ਼ਿਲ੍ਹਾ ਕਨਵੀਨਰ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਮਨਮੋਹਨ ਸਿੰਘ, ਮੈਂਬਰ,ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਇੰਦਰਜੀਤ ਵਿਰਦੀ, ਸਕੱਤਰ ਪੈਰਾ-ਮੈਡੀਕਲ ਫੈਡਰੇਸ਼ਨ ਹੁਸ਼ਿਆਰਪੁਰ ਵੱਲੋਂ ਕਰਮਚਾਰੀਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਰਾਜਬੀਰ ਕੌਰ ਸੀਨੀਅਰ ਫਾਰਮੇਸੀ ਅਫਸਰ ਨੂੰ ਉਨ੍ਹਾਂ ਦੀ ਲੰਬੇ ਸਮੇਂ ਦੀ ਸ਼ਾਨਦਾਰ ਸੇਵਾ ਅਤੇ ਫਾਰਮੇਸੀ ਵਿਭਾਗ ਵਿੱਚ ਦਿੱਤੇ ਯੋਗਦਾਨ ਲਈ ਸੇਵਾਮੁਕਤੀ ਉਪਰੰਤ ਵਿਸ਼ੇਸ਼ ਤੌਰ