- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਜਤਿੰਦਰ ਕੌਰ, ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ-ਦੀਦਾਰ ਕੀਤੇ। ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸੰਸਥਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਯਾਤਰਾ ਕਰਵਾਈ ਗਈ। ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦਿਆਂ ਸਿੱਖ ਇਤਿਹਾਸ ਅਤੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਮਹੱਤਵਪੂਰਨ ਅਸਥਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ,ਗੁ. ਥੜਾ ਸਾਹਿਬ ,ਗੁ.ਸਹੀਦਾਂ ਸਾਹਿਬ ਵਿਖੇ ਵੀ ਦਰਸ਼ਨ ਕੀਤੇ। ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ। ਵਿਦਿਆਰਥੀਆਂ ਦੇ ਨਾਲ ਅਧਿਆਪਕ ਜਤਿੰਦਰ ਕੌਰ, ਇੰਦਰਜੀਤ ਕੌਰ, ਵਰਤਰਾਜ ਅਤੇ ਅਨੂ ਬਾਲਾ ਵੀ ਸਨ।