- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਲਸਟਰ ਧੁੱਗਾ ਕਲਾਂ ਦਾ ਬਲਾਕ ਪੱਧਰੀ ਖੇਡਾਂ ਵਿੱਚ ਓਵਰ ਆਲ ਟਰਾਫੀ ਤੇ ਕਬਜ਼ਾ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਕੂਲ ਸਿੱਖਿਆ ਵਿਭਾਗ ਅਧੀਨ ਪ੍ਰਾਈਮਰੀ ਸਕੂਲਾਂ ਦੀਆਂ ਬਲਾਕ ਟਾਂਡਾ-2 ਦੀਆਂ ਬਲਾਕ ਪੱਧਰੀ ਖੇਡਾਂ ਸਰਕਾਰੀ ਕਾਲਜ ਟਾਂਡਾ ਦੀ ਗਰਾਉਂਡ ਵਿੱਚ ਕਰਵਾਈਆਂ ਗਈਆਂ। ਇਸ ਵਿੱਚ ਕਲਸਟਰ ਧੁੱਗਾ ਕਲਾਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ ਅਤੇ ਕਲਸਟਰ ਦੇ ਵਿਦਿਆਰਥੀਆਂ ਨੇ ਸਭ ਤੋਂ ਵੱਧ ਇਨਾਮ ਜਿੱਤ ਕੇ ਤੀਸਰੀ ਵਾਰੀ ਓਵਰ ਆਲ ਟਰਾਫੀ ’ਤੇ ਕਬਜ਼ਾ ਕੀਤਾ। ਸੈਂਟਰ ਹੈਡ ਟੀਚਰ ਧੁੱਗਾ ਕਲਾਂ ਅਤੇ ਬੀ ਐਨ ਓ ਟਾਂਡਾ 2 ਗੁਰਪ੍ਰੀਤ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਹੋਰ ਮਿਹਨਤ ਕਰਨ ਲਈ ਪ੍ਰੇਰਿਆ।
ਇਸ ਮੌਕੇ ਪ੍ਰਿੰਸ ਪਲਿਆਲ ਗੜ੍ਹਦੀਵਾਲਾ ਨੇ ਦੱਸਿਆ ਕਿ ਕਲਸਟਰ ਦੇ ਵਿਦਿਆਰਥੀਆਂ ਨੇ ਕਬੱਡੀ ਸਰਕਲ ਸਟਾਈਲ (ਲੜਕੇ), ਕਬੱਡੀ ਨੈਸ਼ਨਲ ਸਟਾਈਲ (ਲੜਕੀਆਂ), ਫੁੱਟਬਾਲ (ਲੜਕੇ) ਅਤੇ ਰੱਸਾ ਕਸੀ (ਲੜਕੇ) ਵਿੱਚੋਂ ਪਹਿਲਾ ਸਥਾਨ, 100 ਮੀਟਰ ਲੜਕੇ, 200 ਮੀਟਰ (ਲੜਕੇ), ਲੰਬੀ ਛਾਲ (ਲੜਕੇ), ਰਿਲੇਅ (ਲੜਕੇ), ਰਿਲੇਅ (ਲੜਕੀਆਂ) ਵਿੱਚੋਂ ਪਹਿਲਾ ਸਥਾਨ, ਸ਼ਾਟ ਪੁੱਟ (ਲੜਕੀਆਂ) ਨੇ ਪਹਿਲਾ ਸਥਾਨ ਅਤੇ ਕੁਸ਼ਤੀਆਂ ਵਿੱਚੋਂ ਦੋ ਗੋਲਡ ਅਤੇ ਦੋ ਸਿਲਵਰ ਮੈਡਲ ਹਾਸਿਲ ਕੀਤੇ। ਇਸ ਮੌਕੇ ਰਵਿੰਦਰਜੀਤ ਸਿੰਘ, ਸੰਜੀਵ ਕੁਮਾਰ, ਜਤਿੰਦਰ ਕੌਰ, ਰਾਜਵਿੰਦਰ ਕੌਰ ਅਤੇ ਹੋਰ ਸਟਾਫ਼ ਹਾਜ਼ਰ ਸਨ।