- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਛਾਈਆਂ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਜ਼ਿਲ੍ਹਾ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਹੋਏ ਮੁਕਾਬਲਿਆਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਅੰਡਰ-21 ਵਰਗ ਵਿੱਚ ਸਿਮਰਨ, ਸਲੋਚਨਾ ਦੇਵੀ, ਕੰਵਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਰਿਤਿਕਾ, ਰਾਖੀ, ਜਾਨਵੀ ਅਤੇ ਰਿਧੀ ਨੇ ਗੋਲਡ ਮੈਡਲ ਜਿੱਤੇ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਅੰਡਰ-21 ਤੋਂ 30 ਸਾਲ ਵਰਗ ਵਿੱਚ ਅਪਾਰਜੀਤ ਅਤੇ ਮਨਪ੍ਰੀਤ ਕੌਰ ਨੇ ਵਿਅਕਤੀਗਤ ਗੋਲਡ ਮੈਡਲ ਹਾਸਲ ਕਰਕੇ ਸਟੇਟ ਪੱਧਰ ’ਤੇ ਆਪਣੀ ਜਗ੍ਹਾ ਬਣਾਈ। ਜਾਨਵੀ ਨੇ ਵਿਅਕਤੀਗਤ ਸਟਾਈਲ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ।