- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੀ ਸਰਕਾਰ ਬਣਨ ’ਤੇ ਬੁਢਾਪਾ ਪੈਨਸ਼ਨ 3100 ਮਹੀਨਾਂ ਕਰ ਦਿੱਤੀ ਜਾਵੇਗੀ : ਪ੍ਰਿਥੀਪਾਲ ਦਾਤਾ

ਬਲਜੀਤ ਸੈਣੀ, ਪੰਜਾਬੀ ਜਾਗਰਣ, ਮਿਆਣੀ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੀ ਜਿੱਤ ਤੇ ਅਤੇ ਸਰਕਾਰ ਬਣਨ ਤੋਂ ਬਾਅਦ ਬਜ਼ੁਰਗਾਂ, ਵਿਧਵਾ ਔਰਤਾਂ ਅਤੇ ਦੂਜਿਆਂ ਤੇ ਆਸ਼ਰਿਤ ਲੋਕਾਂ ਨੂੰ ਪੈਨਸ਼ਨ 3100 ਰੁਪਈਏ ਮਹੀਨਾ ਕਰ ਦਿੱਤੀ ਜਾਵੇਗੀ। ਇਸ ਮੌਕੇ ਪ੍ਰਿਥੀਪਾਲ ਸਿੰਘ ਦਾਤਾ ਨੇ ਕਿਹਾ ਕਿ ਬੁਢਾਪਾ ਅਤੇ ਵਿਧਵਾ ਪੈਨਸ਼ਨ ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਸਮੇਂ ਸ਼ੁਰੂ ਕੀਤੀ ਗਈ ਸੀ ਜਿਹੜੀ ਕਿ ਅੱਜ ਭਾਰਤ ਦੇ ਹਰ ਸੂਬੇ ਵਿੱਚ ਲਾਗੂ ਹੋ ਚੁੱਕੀ ਹੈ। ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਬਜ਼ੁਰਗਾਂ ਨੂੰ ਇਹ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਨ ਤੇ ਹਰ ਬਜ਼ੁਰਗ ਤੇ ਵਿਧਵਾ ਨੂੰ 2500 ਹਰ ਮਹੀਨਾ ਪੈਨਸ਼ਨ ਦਿੱਤੀ ਜਾਵੇਗੀ, ਪਰ ਇਸ ਸਰਕਾਰ ਨੇ ਸਤਾ ਵਿੱਚ ਆਉਣ ਉਪਰੰਤ ਆਪਣਾ ਇਹ ਵਾਅਦਾ ਪੂਰਾ ਨਹੀਂ ਕੀਤਾ। ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਹਰ ਬਜ਼ੁਰਗ, ਵਿਧਵਾ ਤੇ ਆਸ਼ਰਿਤ ਲੋਕਾਂ ਨੂੰ ਹਰ ਮਹੀਨੇ 3100 ਪੈਨਸ਼ਨ ਦਿੱਤੀ ਜਾਵੇਗੀ। ਅਕਾਲੀ ਦਲ ਦੇ ਵਰਕਰਾਂ ਨੂੰ ਬੂਥ ਪੱਧਰ ਤੇ ਜਾਗ੍ਰਿਤ ਕਰਨ ਲਈ ਹਰ ਪਿੰਡ ਵਿੱਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ। ਇਸ ਮੌਕੇ ਸਦਾ ਧਾਨਾ, ਸਤਨਾਮ ਸਿੰਘ, ਸਤਪਾਲ ਸਿੰਘ, ਹਰਭਜਨ ਸਿੰਘ, ਸੋਹਣ ਸਿੰਘ, ਜਸਵਿੰਦਰ ਸਿੰਘ, ਓਂਕਾਰ ਸਿੰਘ ਸੰਧੂ, ਪਰਮਜੀਤ ਸਿੰਘ, ਬੀਬੀ ਸੁਖਮਨ ਕੌਰ, ਬੀਬੀ ਸੁਖਵਿੰਦਰ ਕੌਰ ਅਤੇ ਹੋਰ ਹਾਜ਼ਰ ਸਨ।