ਮੋਟਰਸਾਈਕਲ ਨਾਲ ਟਕਰਾਉਣ ’ਤੇ ਇੱਕ ਵਿਅਕਤੀ ਦੀ ਮੌਤ
ਮੋਟਰਸਾਈਕਲ ਨਾਲ ਟਕਰਾਉਣ ’ਤੇ ਇੱਕ ਵਿਅਕਤੀ ਦੀ ਮੌਤ
Publish Date: Tue, 29 Sep 2026 05:17 PM (IST)
Updated Date: Tue, 29 Sep 2026 05:18 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਪਿੰਡ ਢੱਟਾਂ ਮੋੜ ਨੇੜੇ ਸੋਮਵਾਰ ਰਾਤ ਵਾਪਰੇ ਸੜਕ ਇੱਕ ਹਾਦਸੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਦੋ ਪ੍ਰਵਾਸੀ ਮਜ਼ਦੂਰ ਅਰਜੁਨ ਅਤੇ ਰਵੀ ਵੀ ਜ਼ਖਮੀ ਹੋ ਗਏ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਇਸ ਸਬੰਧੀ ਐੱਸਐੱਚਓ ਟਾਂਡਾ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਅਰਜੁਨ ਅਤੇ ਰਵੀ ਟਾਂਡਾ ਵਿੱਚ ਕੰਮ ਕਰਨ ਤੋਂ ਬਾਅਦ ਰਾਤ ਨੂੰ ਮੋਟਰਸਾਈਕਲ ’ਤੇ ਆਪਣੇ ਪਿੰਡ ਰਾਮਪੁਰ ਵੱਲ ਜਾ ਰਹੇ ਸਨ, ਜਦੋਂ ਉਹ ਢੱਟ ਮੋੜ ਨੇੜੇ ਪਹੁੰਚੇ ਤਾਂ ਅਚਾਨਕ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਆ ਗਿਆ। ਮੋਟਰਸਾਈਕਲ ਨਾਲ ਟਕਰਾਉਣ ’ਤੇ ਉਕਤ ਵਿਅਕਤੀ ਸਮੇਤ ਮੋਟਰਸਾਈਕਲ ਸਵਾਰ ਅਰਜੁਨ ਅਤੇ ਰਵੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ ’ਤੇ ਹਾਦਸੇ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਅਰਜੁਨ ਅਤੇ ਰਵੀ ਹਸਪਤਾਲ ਵਿਚ ਜੇਰੇ ਇਲਾਜ ਹਨ। ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਆਪਣੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।