- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਵੀਂ ਕਲੋਨੀ ਵਿੱਚ ਦਸ ਦਿਨਾਂ ਤੋਂ ਸਾਫ਼ ਪਾਣੀ ਦੀ ਲੀਕੇਜ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਸ਼ਾਮ ਚੁਰਾਸੀ ਦੀ ਨਵੀਂ ਕਾਲੋਨੀ ਵਿੱਚ ਪਿਛਲੇ ਕਰੀਬ ਦਸ ਦਿਨਾਂ ਤੋਂ ਸਾਫ਼ ਪੀਣ ਵਾਲੇ ਪਾਣੀ ਦੀ ਲੀਕੇਜ ਕਾਰਨ ਵੱਡੀ ਮਾਤਰਾ ਵਿੱਚ ਪਾਣੀ ਬਰਬਾਦ ਹੋ ਰਿਹਾ ਹੈ। ਕਾਲੋਨੀ ਵਾਸੀ ਬਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ ਪਹਿਲਾਂ ਵੀ ਕਈ ਵਾਰ ਪਾਣੀ ਦੀ ਲੀਕੇਜ ਹੋ ਚੁੱਕੀ ਹੈ। ਕਈ ਮਹੀਨਿਆਂ ਤੱਕ ਵਾਰ-ਵਾਰ ਕਹਿਣ ਤੋਂ ਬਾਅਦ ਨਗਰ ਕੌਂਸਲ ਵੱਲੋਂ ਲੀਕੇਜ ਦੀ ਮੁਰੰਮਤ ਕਰਵਾਈ ਗਈ ਸੀ ਪਰ ਮੁਰੰਮਤ ਦਾ ਕੰਮ ਠੀਕ ਢੰਗ ਨਾਲ ਨਾ ਹੋਣ ਕਾਰਨ ਕੁਝ ਸਮੇਂ ਬਾਅਦ ਹੁਣ ਮੁੜ ਉਸੇ ਸਥਾਨ ਤੋਂ ਸਾਫ਼ ਪਾਣੀ ਵਹਿਣਾ ਸ਼ੁਰੂ ਹੋ ਗਿਆ ਹੈ। ਲੀਕੇਜ ਕਾਰਨ ਸੜਕ ਦੇ ਆਲੇ-ਦੁਆਲੇ ਪਾਣੀ ਇਕੱਠਾ ਹੋ ਕੇ ਟੋਏ ਬਣ ਜਾਂਦੇ ਹਨ, ਜਿਸ ਕਾਰਨ ਪਾਣੀ ਖੜ੍ਹਾ ਰਹਿੰਦਾ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਵੀ ਬਣਿਆ ਹੋਇਆ ਹੈ।