- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਿਪਬਲਿਕਨ ਪਾਰਟੀ ਆਫ ਇੰਡੀਆ ਤੇ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਵੱਲੋਂ ਕਰਵਾਇਆ ਜਾਵੇਗਾ ਕੇਡਰ ਕੈਂਪ : ਖੋਸਲਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸ਼ਾਮ ਚੁਰਾਸੀ : ਡੈਮੋਕ੍ਰੇਟਿਕ ਭਾਰਤੀ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁੱਖ ਸਿੰਘ ਖੋਸਲਾ ਨੇ ਦੱਸਿਆ ਕਿ 3 ਅਕਤੂਬਰ ਨੂੰ ਦੇਸ਼ ਭਗਤ ਯਾਦਗਾਰ ਹਾਲ ਨੇੜੇ ਰਿਪਬਲਿਕਨ ਪਾਰਟੀ ਆਫ ਇੰਡੀਆ ਅਤੇ ਡੈਮੋਕ੍ਰੇਟਿਕ ਭਾਰਤੀ ਲੋਕ ਦਲ ਵੱਲੋਂ ਕੇਡਰ ਕੈਂਪ ਅਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਮਹਾਰਾਸ਼ਟਰ ਤੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਪੋਤਰੇ ਡਾ. ਭੀਮ ਰਾਓ ਯਸ਼ਵੰਤ ਅੰਬੇਡਕਰ, ਰਿਪਬਲਿਕਨ ਪਾਰਟੀ ਆਫ ਇੰਡੀਆ ਦੇ ਰਾਸ਼ਟਰੀ ਪ੍ਰਧਾਨ, ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਡਾ. ਸੁਬਚਨ ਰਾਮ, ਆਦਿਤਿਆ ਰਾਜ ਪੁਨੀਆਂ, ਹਰਪ੍ਰੀਤ ਸਿੰਘ, ਆਬਜ਼ਰਵਰ ਅਤੇ ਡਾ. ਚੰਦਰ ਕਲਾ ਸਿੰਘ, ਸਮੇਤ ਬਾਲੀਵੁੱਡ ਪਲੇਬੈਕ ਸਿੰਗਰ ਵੀ ਸਮਾਗਮ ਵਿੱਚ ਸ਼ਿਰਕਤ ਕਰਨਗੇ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਸੋਚ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਸਮਾਗਮ ਦਾ ਉਦੇਸ਼ ਲੋਕਾਂ ਨੂੰ ਬਾਬਾ ਸਾਹਿਬ ਦੀ ਵਿਚਾਰਧਾਰਾ ਅਤੇ ਸੰਵਿਧਾਨਕ ਮੁੱਲਾਂ ਬਾਰੇ ਜਾਗਰੂਕ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਗਤ ਰਾਮ ਕਲਿਆਣ, ਡਾ. ਅਮਰੀਕ ਸਿੰਘ ਜੰਗੀ ਸਰਾਏ ਖਾਸ, ਗੁਰਦੀਪ ਸਿੰਘ ਖਾਲਸਾ ਅਤੇ ਲਾਲੀ ਬਗੋਲ ਖੁਰਦ ਆਦਿ ਮੌਜੂਦ ਸਨ।