‘ਖੇਡਾਂ ਵਤਨ ਪੰਜਾਬ ਦੀਆਂ’ ’ਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਛਾਈਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦਸਮੇਸ਼ ਕਾਲਜ ਦੀਆਂ ਵਿਦਿਆਰਥਣਾਂ ਛਾਈਆਂ
Publish Date: Thu, 01 Oct 2026 04:19 PM (IST)
Updated Date: Thu, 01 Oct 2026 04:22 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੋਸ਼ਨ ਕੀਤਾ। ਜ਼ਿਲ੍ਹਾ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਵਿਖੇ ਹੋਏ ਮੁਕਾਬਲਿਆਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਅੰਡਰ-21 ਵਰਗ ਵਿੱਚ ਸਿਮਰਨ, ਸਲੋਚਨਾ ਦੇਵੀ, ਕੰਵਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਰਿਤਿਕਾ, ਰਾਖੀ, ਜਾਨਵੀ ਅਤੇ ਰਿਧੀ ਨੇ ਗੋਲਡ ਮੈਡਲ ਜਿੱਤੇ ਅਤੇ ਸਟੇਟ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕੀਤਾ। ਇਸੇ ਤਰ੍ਹਾਂ ਅੰਡਰ-21 ਤੋਂ 30 ਸਾਲ ਵਰਗ ਵਿੱਚ ਅਪਾਰਜੀਤ ਅਤੇ ਮਨਪ੍ਰੀਤ ਕੌਰ ਨੇ ਵਿਅਕਤੀਗਤ ਗੋਲਡ ਮੈਡਲ ਹਾਸਲ ਕਰਕੇ ਸਟੇਟ ਪੱਧਰ ’ਤੇ ਆਪਣੀ ਜਗ੍ਹਾ ਬਣਾਈ। ਜਾਨਵੀ ਨੇ ਵਿਅਕਤੀਗਤ ਸਟਾਈਲ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁੱਖੀ ਲੈਫਟੀਨੈਂਟ ਡਾ. ਰਾਜਵਿੰਦਰ ਕੌਰ ਮਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਇਸ ਸਫ਼ਲਤਾ ਨੂੰ ਉਨ੍ਹਾਂ ਦੀ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਦਾ ਨਤੀਜਾ ਦੱਸਿਆ। ਇਸ ਮੌਕੇ ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ, ਐਡਮਿਨ ਡਾਇਰੈਕਟਰ ਬਿਕਰਮ ਸਿੰਘ ਅੱਲ੍ਹਾ ਬਖ਼ਸ਼ ਅਤੇ ਸਮੂਹ ਟਰੱਸਟੀਆਂ ਨੇ ਵੀ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ, ਕਾਰਜਕਾਰੀ ਪ੍ਰਿੰਸੀਪਲ ਡਾ. ਮੀਤੂ ਮਹਾਜਨ ਅਤੇ ਸਟਾਫ਼ ਨੂੰ ਵਧਾਈ ਦਿੱਤੀ।