- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਹਿਜ ਪਾਠ ਨੂੰ ਸਮਰਪਿਤ ਵਿਸ਼ੇਸ਼ ਸੈਮੀਨਾਰ ਦਾ ਆਯੋਜਨ

ਬਲਜੀਤ ਸੈਣੀ, ਪੰਜਾਬੀ ਜਾਗਰਣ, ਮਿਆਣੀ : ਮਾਤਾ ਸਾਹਿਬ ਕੌਰ ਇੰਟਰਨੈਸ਼ਨਲ ਪਬਲਿਕ ਹਾਈ ਸਕੂਲ ਤਲਵੰਡੀ ਡੱਡੀਆਂ ਵਿਖੇ ਸਕੂਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੇ ਵਿਸ਼ੇਸ਼ ਯਤਨਾਂ ਸਦਕਾ ਵਿਦਿਆਰਥੀਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਸਹਿਜ ਪਾਠ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੀ ਪ੍ਰਿੰਸੀਪਲ ਅੰਜੂ ਬਾਲਾ ਅਤੇ ਜਸਵਿੰਦਰ ਕੌਰ ਦੀ ਅਗਵਾਈ ਹੇਠ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਅੰਮ੍ਰਿਤਸਰ ਤੋਂ ਆਏ ਵਿਸ਼ੇਸ਼ ਪ੍ਰਚਾਰਕਾਂ ਬੀਬੀ ਕਮਲੇਸ਼ ਕੌਰ ਨੇ ਬੱਚਿਆਂ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਹਿਜ ਪਾਠ ਕਰਨ ਨਾਲ ਮਨ ਦੀ ਇਕਾਗਰਤਾ ਵੱਧਦੀ ਹੈ ਅਤੇ ਜੀਵਨ ਵਿੱਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ। ਉਹਨਾਂ ਨੇ ਬੱਚਿਆਂ ਨੂੰ ਬਾਣੀ ਨੂੰ ਅਰਥਾਂ ਸਮੇਤ ਪੜ੍ਹਨ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਨੇ ਕਿਹਾ ਕਿ ਸਾਡਾ ਮਕਸਦ ਬੱਚਿਆਂ ਨੂੰ ਸਿਰਫ ਆਧੁਨਿਕ ਸਿੱਖਿਆ ਹੀ ਨਹੀਂ, ਸਗੋਂ ਆਪਣੇ ਵਿਰਸੇ ਅਤੇ ਗੁਰਮਤ ਨਾਲ ਜੋੜਨਾ ਵੀ ਹੈ। ਪ੍ਰਿੰਸੀਪਲ ਅੰਜੂ ਬਾਲਾ ਨੇ ਆਏ ਹੋਏ ਪ੍ਰਚਾਰਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਸਟਾਫ ਹਾਜ਼ਰ ਸਨ।