ਹਰਸਾ ਮਾਨਸਰ ’ਚ ਕਾਂਗਰਸੀ ਆਗੂਆਂ ਨੇ ਭਰੀ ਚੋਣੀ ਹੁੰਕਾਰ ਹਰਸਾ ਮਾਨਸਰ ’ਚ ਕਾਂਗਰਸੀ ਆਗੂਆਂ ਨੇ ਭਰੀ ਚੋਣੀ ਹੁੰਕਾਰ
Publish Date: Thu, 01 Oct 2026 05:49 PM (IST)
Updated Date: Thu, 01 Oct 2026 05:51 PM (IST)
ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ ਮੁਕੇਰੀਆਂ : ਕਸਬਾ ਹਰਸਾ ਮਾਨਸਰ ਵਿਖੇ ਕਾਂਗਰਸ ਕਿਸਾਨ ਸੈੱਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਢਾਡੇਕਟਵਾਲ ਦੀ ਅਗਵਾਈ ਹੇਠ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਭਰਵੀਂ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਅਮਰਜੀਤ ਸਿੰਘ ਢਾਡੇਕਟਵਾਲ ਨੇ ਕਿਹਾ ਕਿ ਕੰਧ ’ਤੇ ਲਿਖਿਆ ਸਾਫ਼ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪੰਜਾਬ ਵਿੱਚ ਸਰਕਾਰ ਬਣਾਉਣ ਜਾ ਰਹੀ ਹੈ ਕਿਉਂਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੇ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ਜਿੱਤ ਕੇ ਆਪਣੀ ਮਜ਼ਬੂਤ ਸਥਿਤੀ ਦਰਸਾਈ ਸੀ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਤਰਸੇਮ ਮਿਨਹਾਸ ਅਤੇ ਯੂਥ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਪਰਮਵੀਰ ਸਿੰਘ ਢਾਡੇਕਟਵਾਲ ਨੇ ਪਾਰਟੀ ਵਰਕਰਾਂ ਨੂੰ ਘਰ-ਘਰ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਬੀਬੀ ਹਰਮਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ ’ਤੇ ਲਿਆਉਣ ਲਈ ਕਾਂਗਰਸੀ ਵਰਕਰਾਂ ਨੂੰ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਉਣਾ ਹੋਵੇਗਾ। ਸਮਾਗਮ ਦੌਰਾਨ ਆਗੂਆਂ ਨੇ ਬੂਥ ਪੱਧਰ ’ਤੇ ਸਰਗਰਮੀਆਂ ਤੇਜ਼ ਕਰਨ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਜਥੇਬੰਦਕ ਤਿਆਰੀਆਂ ਨੂੰ ਮਜ਼ਬੂਤ ਕਰਨ ਦਾ ਸੰਕਲਪ ਵੀ ਦੁਹਰਾਇਆ। ਇਸ ਮੌਕੇ ਮੁਖਤਿਆਰ ਸਿੰਘ, ਆਜ਼ਾਦ ਸਿੰਘ, ਗੁਲਸ਼ੇਰ ਸਿੰਘ ਸੈਣੀ, ਕਮਲ ਠਾਕੁਰ, ਅਮਰੀਕ ਸਿੰਘ, ਜਗਤਾਰ ਸਿੰਘ, ਨੰਬਰਦਾਰ ਹਰਿੰਦਰ ਸਿੰਘ, ਗੋਬਿੰਦ ਸਿੰਘ, ਰਾਜ ਕੁਮਾਰ ਸ਼ਰਮਾ, ਪੰਕਜ, ਰਮਨ ਕੁਮਾਰ, ਮਨੂੰ ਹਲੇੜ, ਰਾਜਵੀਰ ਸਿੰਘ ਰਵੀ ਸਮੇਤ ਵੱਡੀ ਗਿਣਤੀ ਪਾਰਟੀ ਸਮਰਥਕਾਂ ਅਤੇ ਪਿੰਡ ਵਾਸੀਆਂ ਨੇ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।