- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੇਫ ਸਕੂਲ ਵਾਹਨਾ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਦੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਮੁਖੀ ਵੱਲੋਂ ਬੱਸਾਂ ਵਿਚ ਸਾਰੇ ਸ਼ਰਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਬਲਾਕ ਟਾਂਡਾ ਵਿਖੇ ਸੇਂਟ ਮੈਰੀ ਕੋਨਵੈਂਟ ਸਕੂਲ ਟਾਂਡਾ, ਡੀਏਵੀ ਸੀਨੀਅਰ ਸੈਕੰਡਰੀ ਸਕੂਲ, ਉੜਮੜ ਟਾਂਡਾ ਅਤੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਪਿੰਡ ਬੈਂਚ, ਟਾਂਡਾ ਅਤੇ ਹੁਸ਼ਿਆਰਪੁਰ ਵਿਖੇ ਐੱਸਏਵੀ ਜੈਨ ਡੇ ਬੋਡਿੰਗ ਸਕੂਲ ਊਨਾ ਰੋਡ ਹੁਸ਼ਿਆਰਪੁਰ, ਸੇਂਟ ਸੋਲਜਰ ਡਿਵਾਇਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਅਤੇ ਚੌਧਰੀ ਬਲਵੀਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੁੱਲ 26 ਸਕੂਲ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 14 ਚਾਲਾਨ ਕੱਟੇ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਰਣਜੀਤ ਕੌਰ, ਅਮਨਦੀਪ ਸਿੰਘ, ਅਮਨਦੀਪ ਕੌਰ, ਪੁਲਿਸ ਵਿਭਾਗ ਵੱਲੋਂ ਰਾਕੇਸ਼ ਸਿੰਘ ਟਾਂਡਾ, ਮੁਖਤਿਆਰ ਸਿੰਘ ਸਿਟੀ ਟ੍ਰੈਫਿਕ ਪੁਲਿਸ ਹੁਸ਼ਿਆਰਪੁਰ, ਸਿੱਖਿਆ ਵਿਭਾਗ ਵੱਲੋਂ ਰਣਦੀਵ ਸਿੰਘ, ਸਿਮਰਨਜੀਤ ਕੌਰ ਅਤੇ ਸਮੂਹ ਟੀਮ ਹਾਜ਼ਰ ਸਨ। ਟਾਸਕ ਫੋਰਸ ਵੱਲੋਂ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਡਰਾਈਵਰਾਂ ਦਾ ਸਮੇਂ ਸਿਰ ਮੈਡੀਕਲ ਚੈੱਕਅਪ ਕਰਵਾਇਆ ਜਾਵੇ।