- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਮ ਆਦਮੀ ਕਲੀਨਿਕ ਜਨੌੜੀ ਦਾ ਅਚਨਚੇਤ ਨਿਰੀਖਣ

ਗੌਰਵ, ਪੰਜਾਬੀ ਜਾਗਰਣ, ਗੜ੍ਹਦੀਵਾਲਾ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡਿਕਲ ਸਪੈਸ਼ਲਿਸਟ ਵੱਲੋਂ ਬਲਾਕ ਭੂੰਗਾ ਅਧੀਨ ਆਮ ਆਦਮੀ ਕਲੀਨਿਕ ਜਨੌੜੀ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਸਮੂਹ ਸਟਾਫ ਦੀ ਹਾਜ਼ਰੀ ਚੈੱਕ ਕਰਦੇ ਹੋਏ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦਾ ਸਮੇਂ-ਸਮੇਂ ’ਤੇ ਚੈੱਕਅਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਔਰਤਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਨਜ਼ਦੀਕੀ ਸਿਹਤ ਸੈਂਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ, ਹੈੱਡ ਕਾਉਟ ਸਰਵੇ ਕਰ ਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਦਾ ਟੀਕਾਕਰਨ ਪੂਰਾ ਕਰਵਾਇਆ ਜਾਵੇ ਅਤੇ ਹੈਲਥ ਵੈੱਲਨੈੱਸ ਸੈਟਰਾਂ ਤੇ ਸੀਐੱਚਓ ਦੁਆਰਾ ਬੀਪੀ ਅਤੇ ਸ਼ੂਗਰ ਦੇ ਮਰੀਜ਼ਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਵੇ। ਇਸ ਮੌਕੇ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇ।