- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੀ.ਜੀ.ਡੀ.ਐੱਸ.ਡੀ. ਕਾਲਜ ਦੇ ਵੂਮੈਨ ਸੈੱਲ ਵੱਲੋਂ ਪਿੰਡ ਨੰਗਲ ਵਿਖੇ ਮੈਡੀਕਲ ਕੈਂਪ ਆਯੋਜਿਤ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਜੀਜੀਡੀਐੱਸਡੀ ਕਾਲਜ ਹਰਿਆਣਾ ਵਿਖੇ ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ. ਦੇਸ਼ ਬੰਧੂ ਅਤੇ ਸਕੱਤਰ ਡਾ. ਗੁਰਦੀਪ ਕੁਮਾਰ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਦੀ ਯੋਗ ਅਗਵਾਈ ਹੇਠ ਕਾਲਜ ਦੇ ਵੂਮੈਨ ਸੈੱਲ ਵੱਲੋਂ ਕਰਤਾਰ ਮੈਮੋਰੀਅਲ ਹਸਪਤਾਲ, ਤੱਗੜ ਦੇ ਸਹਿਯੋਗ ਨਾਲ ਕਾਲਜ ਵੱਲੋਂ ਗੋਦ ਲਏ ਗਏ ਪਿੰਡ ਨੰਗਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਅਮਿਤ ਸੁਮਨ, ਸਰਜਨ ਅਤੇ ਮੈਡੀਕਲ ਅਫ਼ਸਰ ਡਾ. ਕਰਨ ਵੱਲੋਂ ਮਰੀਜ਼ਾਂ ਨੂੰ ਔਰਤਾਂ ਦੀ ਸਿਹਤ ਨਾਲ ਸਬੰਧਿਤ ਸਮੱਸਿਆਵਾਂ ਸਮੇਤ ਹੋਰ ਸਿਹਤ ਸੰਬੰਧੀ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਮਰੀਜ਼ਾਂ ਦੇ ਲੋੜੀਂਦੇ ਬਲੱਡ ਟੈਸਟ ਵੀ ਕੀਤੇ ਗਏ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ।