- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਟੀਮ ਵਿੱਚ ਵਿਕਟੋਰੀਆ ਸਕੂਲ ਦੇ ਪੰਜ ਖਿਡਾਰੀਆਂ ਦੀ ਚੋਣ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਪੰਜ ਵਿਦਿਆਰਥੀਆਂ ਦੀ ਨੈਸ਼ਨਲ ਕ੍ਰਿਕਟ ਲੀਗ ) ਲਈ ਪੰਜਾਬ ਟੀਮ ਵਿੱਚ ਚੋਣ ਹੋਣ ਨਾਲ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਅਰਚਨਾ ਸੂਦਨ ਨੇ ਦੱਸਿਆ ਕਿ ਸਕੂਲ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ ਕਿ ਸਕੂਲ ਦੇ ਪੰਜ ਹੋਣਹਾਰ ਕ੍ਰਿਕਟ ਖਿਡਾਰੀਆਂ ਦੀ ਨੈਸ਼ਨਲ ਕ੍ਰਿਕਟ ਲੀਗ ਲਈ ਪੰਜਾਬ ਟੀਮ ਵਿੱਚ ਚੋਣ ਹੋਈ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਕਰਵਾਏ ਗਏ ਐੱਨਸੀਐੱਲ ਦੇ ਟਰਾਇਲਾਂ ਵਿੱਚ ਕਰੀਬ ਇੱਕ ਹਜ਼ਾਰ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿੱਥੇ ਇਨ੍ਹਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਜਗ੍ਹਾ ਬਣਾਈ। ਉਨ੍ਹਾਂ ਦੱਸਿਆ ਕਿ ਚੁਣੇ ਗਏ ਖਿਡਾਰੀਆਂ ਵਿੱਚ ਜਮਾਤ ਬਾਰਵੀਂ ਦੇ ਖੁਸ਼ਮੀਤ ਸਿੰਘ ਅਤੇ ਜਮਾਤ ਗਿਆਰਵੀਂ ਦੇ ਅਨਮੋਲਪ੍ਰੀਤ ਸਿੰਘ, ਮਨਮੀਤ ਸਿੰਘ, ਵਿਵੇਕ ਮਿਨਹਾਸ ਅਤੇ ਕੁਲਰਾਜਪ੍ਰੀਤ ਸਿੰਘ ਸ਼ਾਮਲ ਹਨ। ਇਹ ਖਿਡਾਰੀ ਅਕਤੂਬਰ ਦੇ ਅਖ਼ੀਰਲੇ ਹਫ਼ਤੇ ਜਲੰਧਰ ਵਿੱਚ ਹੋਣ ਵਾਲੇ ਐੱਨਸੀਐੱਲ ਮੁਕਾਬਲਿਆਂ ਵਿੱਚ ਪੰਜਾਬ ਟੀਮ ਦੀ ਨੁਮਾਇੰਦਗੀ ਕਰਨਗੇ। ਡਾਇਰੈਕਟਰ ਪ੍ਰੋ. ਜੀਐੱਸ ਮੁਲਤਾਨੀ ਅਤੇ ਡਾਇਰੈਕਟਰ ਨੀਰੂ ਮੁਲਤਾਨੀ ਅਨੁਸਾਰ ਇਸ ਉਪਲੱਬਧੀ ਵਿੱਚ ਵਿਦਿਆਰਥੀਆਂ ਦੀ ਮਿਹਨਤ, ਨਿਰੰਤਰ ਅਭਿਆਸ ਅਤੇ ਸਮਰਪਣ ਦੇ ਨਾਲ-ਨਾਲ ਸਕੂਲ ਵੱਲੋਂ ਖੇਡਾਂ ਨੂੰ ਦਿੱਤੀ ਜਾ ਰਹੀ ਮਹੱਤਤਾ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕ੍ਰਿਕਟ ਕੋਚ ਹਕੀਕਤ ਸਿੰਘ ਦੇ ਮਾਰਗਦਰਸ਼ਨ ਅਤੇ ਸਿਖਲਾਈ ਦੀ ਵੀ ਸ਼ਲਾਘਾ ਕੀਤੀ।