- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਚਨੌਰ ਵਿਖੇ ਪ੍ਰੋ. ਮੁਲਤਾਨੀ ਦੇ ਹੱਕ ਵਿੱਚ ਹੋਈ ਭਰਵੀਂ ਇਕੱਤਰਤਾ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਪਿੰਡ ਚਨੌਰ ਵਿਖੇ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਪ੍ਰੋ. ਜੀਐੱਸ ਮੁਲਤਾਨੀ ਦੇ ਹੱਕ ਵਿੱਚ ਇੱਕ ਭਰਵੀਂ ਇਕੱਤਰਤਾ ਕਰਵਾਈ ਗਈ। ਇਕੱਤਰਤਾ ਵਿੱਚ ਪਿੰਡ ਦੇ ਪਤਵੰਤੇ, ਮੋਹਤਬਰ ਵਿਅਕਤੀ, ਸਾਬਕਾ ਅਹੁੱਦੇਦਾਰਾਂ ਅਤੇ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ। ਇਕੱਤਰਤਾ ਦੌਰਾਨ ਲੋਕਾਂ ਨੇ ਪ੍ਰੋ. ਜੀਐੱਸ ਮੁਲਤਾਨੀ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਕੀਤੇ ਯਤਨਾਂ ਲਈ ਪ੍ਰੋ. ਮੁਲਤਾਨੀ ਦਾ ਧੰਨਵਾਦ ਕੀਤਾ। ਪ੍ਰੋ. ਜੀਐੱਸ ਮੁਲਤਾਨੀ ਨੇ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਦਿੱਤਾ ਗਿਆ ਪਿਆਰ, ਸਤਿਕਾਰ ਅਤੇ ਵਿਸ਼ਵਾਸ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਹੈ। ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਇਸ ਮੌਕੇ ਬਲਾਕ ਸੰਮਤੀ ਮੈਂਬਰ ਕੇਸਰ ਸਿੰਘ, ਸੁਖਦੇਵ ਸਿੰਘ, ਹੀਰਾ ਲਾਲ, ਬਲਾਕ ਸੰਮਤੀ ਮੈਂਬਰ ਵਰਿੰਦਰ ਰਾਣਾ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਗੋਰਾ, ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਹਰਜੀਤ ਸਿੰਘ ਸਹੋਤਾ, ਸਾਬਕਾ ਐੱਮਸੀ ਮਾਸਟਰ ਸੇਵਾ ਸਿੰਘ, ਸਰਪੰਚ ਬਲਵਿੰਦਰ ਸਿੰਘ ਸਮੇਤ ਹੋਰ ਇਲਾਕਾ ਵਾਸੀ ਹਾਜ਼ਰ ਸਨ।