- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਿਸ ਪੰਜਾਬ ਦੀ ਰਜਿਸਟਰੇਸ਼ਨ ਨਾ ਕਰਨ ’ਤੇ ਵਰਕਰਾਂ ਵਿੱਚ ਰੋਸ ਦੀ ਭਾਵਨ

ਬਲਜੀਤ ਸੈਣੀ, ਪੰਜਾਬੀ ਜਾਗਰਣ, ਮਿਆਣੀ : ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਚੋਣ ਕਮਿਸ਼ਨ ਵੱਲੋਂ ਰਜਿਸਟ੍ਰੇਸ਼ਨ ਨਾ ਕਰਨ ਤੇ ਕਾਰਨ ਪੰਜਾਬ ਭਰ ਦੇ ਪਾਰਟੀ ਵਰਕਰਾਂ ਵਿੱਚ ਰੋਸ ਦੀ ਭਾਵਨਾ ਵਧਦੀ ਜਾ ਰਹੀ ਹੈ। ਇਸ ਮੌਕੇ ਅਕਾਲੀ ਦਲ ਵਾਰਿਸ ਪਾਰਟੀ ਦੇ ਹਲਕਾ ਟਾਂਡਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਦੀ ਅਗਵਾਈ ਵਿੱਚ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਲੋਕਾਂ ਤੋਂ ਇਲਾਵਾ ਪਾਰਟੀ ਵਰਕਰਾਂ ਨੇ ਹਿੱਸਾ ਲਿਆ। ਸੇਖੋਂ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਪਾਰਟੀ ਨੇ ਜਨਵਰੀ 2025 ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਹੋਣ ਲਈ ਚੋਣ ਕਮਿਸ਼ਨ ਨੂੰ ਅਰਜੀ ਦਿੱਤੀ ਸੀ ਪਰ ਚੋਣ ਕਮਿਸ਼ਨ ਵੱਲੋਂ ਲੰਮਾਂ ਸਮਾਂ ਬੀਤ ਜਾਣ ਦੇ ਬਾਵਜੂਦ ਇਸ ਨੂੰ ਰਜਿਸਟਰ ਨਹੀਂ ਕੀਤਾ ਗਿਆ। ਸਾਲ 2027 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹੋ ਰਹੀਆਂ ਹਨ ਅਤੇ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਪਾਰਟੀ ਦੀਆਂ ਸਾਰੀਆਂ ਮੀਟਿੰਗਾਂ ਵਿੱਚ ਭਰਵਾਂ ਹੁੰਗਾਰਾ ਮਿਲਣ ਕਾਰਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿੱਚ ਹੜਕੰਪ ਮੱਚ ਗਿਆ ਹੈ। ਇਸ ਮੌਕੇ ਜਿਲਾ ਆਗੂ ਮਨਜਿੰਦਰ ਸਿੰਘ, ਸਰਕਲ ਪ੍ਰਧਾਨ ਲਖਵੀਰ ਸਿੰਘ, ਬਿਕਰਮ ਸਿੰਘ ਖਾਲਸਾ, ਸੁਖਚੈਨ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਸਰਬਜੀਤ ਸਿੰਘ, ਗੁਰਦੇਵ ਸਿੰਘ, ਦਿਲਬਰ ਸਿੰਘ, ਪਰਮਿੰਦਰ ਹਰਸੀ ਪਿੰਡ, ਜਸਵਿੰਦਰ ਰਾਂਧੀਆਂ ਅਤੇ ਓਕਾਰ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।