- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪੀਰ ਮੱਦੀ ਸ਼ਾਹ ਬਾਜ਼ਾਰ 'ਚ ਵਪਾਰੀਆਂ ਨਾਲ ਕੀਤੀ ਮੁਲਾਕਾਤ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪੀਰ ਮੱਦੀ ਸ਼ਾਹ ਬਾਜ਼ਾਰ ਵਿੱਚ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਬਾਜ਼ਾਰ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਜਿੰਪਾ ਨੇ ਕਿਹਾ ਕਿ ਵਪਾਰੀਆਂ ਦੀ ਮਿਹਨਤ ਨਾਲ ਨਾ ਸਿਰਫ਼ ਬਾਜ਼ਾਰਾਂ ਵਿੱਚ ਆਰਥਿਕ ਸਰਗਰਮੀਆਂ ਮਜ਼ਬੂਤ ਹੁੰਦੀਆਂ ਹਨ, ਸਗੋਂ ਵੱਡੀ ਗਿਣਤੀ ਵਿੱਚ ਲੋਕਾਂ ਲਈ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੁੰਦੇ ਹਨ। ਪੀਰ ਮੱਦੀ ਸ਼ਾਹ ਬਾਜ਼ਾਰ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਵਪਾਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਵਪਾਰੀਆਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿਵਾਇਆ ਕਿ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ। ਉਨ੍ਹਾਂ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੇ ਵਿਕਾਸ ਨਾਲ ਸਬੰਧਤ ਆਪਣੇ ਸੁਝਾਅ ਪ੍ਰਸ਼ਾਸਨ ਅਤੇ ਜਨ-ਪ੍ਰਤੀਨਿਧੀਆਂ ਨਾਲ ਸਾਂਝੇ ਕਰਦੇ ਰਹਿਣ, ਤਾਂ ਜੋ ਮਿਲ-ਜੁਲ ਕੇ ਹੁਸ਼ਿਆਰਪੁਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।