- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ ਆਰੰਭਤਾ ਅੱਜ ਤੋਂ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਟਾਂਡਾ ਇਲਾਕੇ ਦੇ ਮਹਾਨ ਸਾਲਾਨਾ ਇਕੋਤਰੀ ਸਮਾਗਮ ਦੀ 4 ਅਕਤੂਬਰ ਦੀ ਹੋਣ ਵਾਲੀ ਆਰੰਭਤਾ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਅਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉੱਥੇ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਨੂੰ ਅੰਤਮ ਛੋਹਾਂ ਦਿੱਤੀਆਂ ਜਾ ਚੁੱਕੀਆਂ ਹਨ। ਗੁਰਦੁਆਰਾ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਕਰਵਾਏ ਜਾ ਰਹੇ, ਇਨ੍ਹਾਂ ਇਕੋਤਰੀ ਸਮਾਗਮਾਂ ਨੂੰ ਲੈ ਕੇ ਦੇਸ਼ਾਂ-ਵਿਦੇਸ਼ਾਂ ਤੋਂ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ। ਲਗਾਤਾਰ 23 ਦਿਨਾਂ ਤੱਕ ਲਗਾਤਾਰ ਚੱਲਣ ਵਾਲੇ ਇਨ੍ਹਾਂ ਇਕੋਤਰੀ ਸਮਾਗਮਾਂ ਦੌਰਾਨ ਜਿੱਥੇ ਹਰ ਰੋਜ਼ ਸ਼ਾਮ 7 ਤੋਂ 10 ਵਜੇ ਤੱਕ ਗੁਰਮਤਿ ਦੀਵਾਨ ਸਜਾਏ ਜਾਣਗੇ ਉੱਥੇ ਸੰਤ ਬਾਬਾ ਗੁਰਦਿਆਲ ਸਿੰਘ ਤੋਂ ਇਲਾਵਾ ਪੰਥ ਦੀਆਂ ਬਹੁਤ ਸਾਰੀਆਂ ਪ੍ਰਸਿੱਧ ਸ਼ਖ਼ਸੀਅਤਾਂ, ਸਿੰਘ ਸਾਹਿਬਾਨ, ਸੰਤ ਮਹਾਪੁਰਸ਼ ਇਸ ਗੁਰਮਤਿ ਸਮਾਗਮ ਦੌਰਾਨ ਸੰਗਤ ਨੂੰ ਗੁਰ ਸ਼ਬਦ ਨਾਲ ਜੋੜਨਗੇ। ਇਸ ਸਬੰਧੀ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਦੇ ਪੈਰੋਕਾਰ ਸੰਤ ਬਾਬਾ ਗੁਰਦਿਆਲ ਸਿੰਘ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਖੱਟਣ ਲਈ ਪ੍ਰੇਰਤ ਕੀਤਾ। ਪ੍ਰਬੰਧਕਾਂ ਨੇ ਦੱਸਿਆ ਕਿ ਗੁਰਬਾਣੀ ਦਾ ਲਾਹਾ ਖੱਟਣ ਲਈ ਪੰਡਾਲ ਵਿੱਚ ਲੱਖਾਂ ਸੰਗਤਾਂ ਦੇ ਬੈਠਣ ਦਾ ਇੰਤਜ਼ਾਮ ਕੀਤਾ ਗਿਆ ਹੈ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰਾਂ ਦਾ ਵੀ ਖਾਸ ਇੰਤਜ਼ਾਮ ਕੀਤੇ ਜਾ ਚੁੱਕੇ ਹਨ।