- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਨੀਅਰ ਮੈਡੀਕਲ ਅਫਸਰ ਡਾ. ਮਨਮੋਹਨ ਸਿੰਘ ਨੇ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਜਾਇਜ਼ਾ ਲਿਆ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮੰਦੀਪ ਕਮਲ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਦੀਆ ਟੀਮਾਂ ਵੱਲੋਂ ਦਸੂਹਾ ਦੇ ਵੱਖ-ਵੱਖ ਵਾਰਡਾਂ ਵਿੱਚ ਜਿਨ੍ਹਾਂ ਵਾਰਡਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ, ਉਨ੍ਹਾਂ ਏਰੀਆ ਵਿੱਚ ਘਰ-ਘਰ ਜਾ ਕੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਲਾਰਵਾ ਮਿਲਣ ’ਤੇ ਲਾਰਵੀ ਸਾਈਡ ਸਪਰੇਅ ਵੀ ਕੀਤੀ ਗਈ।
ਇਸ ਮੌਕੇ ਡੇਂਗੂ ਦੀ ਰੋਕਥਾਮ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਡਾ. ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਟੀਮਾਂ ਦੁਆਰਾ ਕੀਤੇ ਜਾ ਰਹੇ ਘਰ-ਘਰ ਸਰਵੇ, ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਮਿਲਣ ਵਾਲੀਆਂ ਥਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਦਾ ਕੰਮ ਪੂਰੀ ਗੰਭੀਰਤਾ ਨਾਲ ਕੀਤਾ ਜਾਵੇ ਅਤੇ ਜਿੱਥੇ ਵੀ ਮੱਛਰਾਂ ਦਾ ਲਾਰਵਾ ਮਿਲੇ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਿਹਤ ਕਰਮਚਾਰੀ ਸੁਖਵਿੰਦਰ ਪਾਲ, ਬ੍ਰੀਡਿੰਗ ਚੈਕਰ ਲਵਪ੍ਰੀਤ ਸਿੰਘ, ਦਵਿੰਦਰ ਸਿੰਘ, ਕਮਲ ਕੁਮਾਰ, ਮਨਪ੍ਰੀਤ ਕੌਰ, ਸੀਆ, ਸੈਰੀ ਅਤੇ ਅਨੀਤਾ ਹਾਜਰ ਸਨ।