- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਸ਼ੇ ਦੀ ਗ੍ਰਿਫ਼ਤ ’ਚੋਂ ਨੌਜਵਾਨਾਂ ਨੂੰ ਕੱਢਣਾ ਹੋਵੇਗਾ ਤਾਂ ਹੀ ਬਦਲੇਗਾ ਪੰਜਾਬ ਦਾ ਭਵਿੱਖ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਸਵਾਮੀ ਰਾਘਵੇਂਦਰ ਭਾਰਤੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨ ਸ਼ਕਤੀ ਸੂਬੇ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਨੌਜਵਾਨਾਂ ਨੂੰ ਆਪਣੀ ਊਰਜਾ ਸਿੱਖਿਆ, ਖੇਡਾਂ, ਰੁਜ਼ਗਾਰ, ਸਮਾਜ ਸੇਵਾ ਅਤੇ ਰਚਨਾਤਮਕ ਕੰਮਾਂ ਵਿੱਚ ਲਗਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਅਸਰ ਪੂਰੇ ਪਰਿਵਾਰ ਅਤੇ ਸਮਾਜ ’ਤੇ ਪੈਂਦਾ ਹੈ। ਨਸ਼ਾ ਛੱਡਣਾ ਹੀ ਕਾਫ਼ੀ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨਾ ਵੀ ਸਾਡੀ ਜ਼ਿੰਮੇਵਾਰੀ ਹੈ। ਨੌਜਵਾਨ ਮਜ਼ਬੂਤ ਹੋਣਗੇ ਤਾਂ ਪੰਜਾਬ ਮਜ਼ਬੂਤ ਹੋਵੇਗਾ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਲਗਾਤਾਰ ਗੱਲਬਾਤ ਕਰਨ ਅਤੇ ਉਨ੍ਹਾਂ ਦੀਆਂ ਸਰਗਰਮੀਆਂ ’ਤੇ ਧਿਆਨ ਦੇਣ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕ ਕਰਨ ਦਾ ਸੰਕਲਪ ਲੈਣ ਦੀ ਅਪੀਲ ਕੀਤੀ।