- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰਪ੍ਰੀਤ ਸਿੰਘ ਬਿੱਕਾ ਚੀਮਾ ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦੇ ਇੰਚਾਰਜ ਨਿਯੁਕਤ

ਰਾਜਿੰਦਰ ਸਿੰਘ, ਪੰਜਾਬੀ ਜਾਗਰਣ, ਦਸੂਹਾ : ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦੀ ਮੀਟਿੰਗ ਗੁਰੂ ਤੇਗ ਬਹਾਦਰ ਕਾਲਜ ਦਸੂਹਾ ਵਿਖੇ ਕੀਤੀ ਗਈ। ਜਿਸ ਵਿੱਚ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦਾ ਇੰਚਾਰਜ ਲਗਾਉਣ ’ਤੇ ਵਧਾਈ ਦਿੱਤੀ ਗਈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਜ਼ਿਲ੍ਹੇ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਭੁਪਿੰਦਰ ਸਿੰਘ ਨੀਲੂ ਚੀਮਾ, ਸਤਵਿੰਦਰ ਸਿੰਘ ਢੱਟ, ਸੁਰਜੀਤ ਸਿੰਘ ਕੈਰੇਂ, ਸੱਜਣ ਸਿੰਘ, ਹਰਪਾਲ ਸਿੰਘ, ਜਸਵਿੰਦਰ ਸਿੰਘ ਕਾਲੜਾ, ਸੰਤ ਸਿੰਘ ਜੰਡੌਰ, ਲਖਵਿੰਦਰ ਸਿੰਘ ਲੱਖੀ, ਬਲਵੰਤ ਸਿੰਘ, ਕਰਨੈਲ ਸਿੰਘ, ਹਰਕਿਰਨਜੀਤ ਕੌਰ, ਬਾਬਾ ਗੁਰਦੇਵ ਸਿੰਘ, ਲਾਲ ਸਿੰਘ ਬੁਲਾਰਿਆਂ ਵੱਲੋਂ ਨਵ-ਨਿਯੁਕਤ ਹਲਕਾ ਇੰਚਾਰਜ ਦਸੂਹਾ ਨੂੰ ਭਰੋਸਾ ਦਿੱਤਾ ਗਿਆ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਹਮੇਸ਼ਾ ਸਾਥ ਦਿੱਤਾ ਜਾਵੇਗਾ ਅਤੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫੈਸਲੇ ਦਾ ਸਵਾਗਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਵੱਲੋਂ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਤਵਿੰਦਰ ਸਿੰਘ ਢੱਟ, ਹਲਕਾ ਦਸੂਹਾ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਪਾਰਟੀ ਵੱਲੋਂ ਸੌਂਪੀ ਗਈ ਹੈ, ਉਹ ਸਾਰੇ ਹੀ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਮਿਲ ਕੇ ਪੂਰੀ ਗੰਭੀਰਤਾ ਦੇ ਨਾਲ ਨਿਭਾਉਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।