- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਤੋਂ ਬਚਾਅ ਲਈ ਪਿੰਡਾਂ ਵਿੱਚ ਲੋਕਾਂ ਨੂੰ ਕੀਤਾ ਜਾਗਰੂਕ : ਡਾ. ਮਨਪ੍ਰੀਤ ਕੌਰ

ਗਗਨਪ੍ਰੀਤ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੀਐੱਚਸੀ ਚੱਕੋਵਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਬਲਾਕ ਪੀਐੱਚਸੀ ਚੱਕੋਵਾਲ ਬ੍ਰਾਹਮਣਾਂ ਅਧੀਨ ਆਉਂਦੇ 191 ਪਿੰਡਾਂ ਵਿੱਚ ਪੇਂਡੂ ਸਿਹਤ, ਸਫਾਈ ਅਤੇ ਪੋਸ਼ਣ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਸਬੰਧੀ ਐੱਸਐੱਮਓ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਵਿੱਚ ਕਮੇਟੀ ਮੈਂਬਰਾਂ ਨੂੰ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਮੱਛਰਾਂ ਤੋਂ ਹੋਣ ਵਾਲ਼ੀਆਂ ਬਿਮਾਰੀਆਂ ਅਤੇ ਉਸ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਕੂਲਰਾਂ, ਪੰਛੀਆਂ ਦੇ ਲਈ ਰੱਖੇ ਪਾਣੀ ਵਾਲੇ ਬਰਤਨਾਂ, ਫਰਿੱਜਾਂ ਦੇ ਪਿੱਛੇ ਲੱਗੀਆਂ ਟਰੇਆਂ, ਟਾਇਰਾਂ, ਟੁੱਟੇ ਭੱਜੇ ਬਰਤਨਾਂ ਆਦਿ ਵਿਚ ਪਾਣੀ ਹਰ ਹਫ਼ਤੇ ਕੱਢਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 2 ਜਗ੍ਹਾ ਮਿਲਿਆ ਲਾਰਵਾ ਸਿਹਤ ਮੁਲਾਜ਼ਮਾਂ ਵੱਲੋਂ ਨਸ਼ਟ ਕੀਤਾ ਗਿਆ। ਜੇਕਰ ਕਿਸੇ ਨੂੰ ਬੁਖਾਰ ਹੁੰਦਾ ਹੈ ਤਾਂ ਨੇੜੇ ਦੇ ਸਿਹਤ ਕੇਂਦਰ ਜਾ ਕੇ ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ। ਸਰਕਾਰੀ ਹਸਪਤਾਲ ਵਿੱਚ ਡੇਂਗੂ ਤੇ ਮਲੇਰੀਆ ਦੇ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।