- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਸਬਾ ਚੱਬੇਵਾਲ ਵਿਖੇ ਕਾਂਗਰਸ ਪਾਰਟੀ ਦੇ ਚੋਣ ਦਫ਼ਤਰ ਦਾ ਉਦਘਾਟਨ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਕਾਂਗਰਸ ਪਾਰਟੀ ਦੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਇੰਚਾਰਜ ਅਤੇ ਪਾਰਟੀ ਦੇ ਸੰਭਾਵੀ ਉਮੀਦਵਾਰ ਐਡਵੋਕੇਟ ਰਣਜੀਤ ਸਿੰਘ ਨੇ 2027 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਹਲਕਾ ਚੱਬੇਵਾਲ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਹਾਜ਼ਰੀ ਵਿੱਚ ਕਸਬਾ ਚੱਬੇਵਾਲ ਵਿਖੇ ਕਾਂਗਰਸ ਪਾਰਟੀ ਵੱਲੋਂ ਆਪਣਾ ਚੋਣ ਦਫ਼ਤਰ ਖੋਲ੍ਹਿਆ। ਜਿਸ ਦੇ ਉਦਘਾਟਨ ਦੀ ਰਸਮ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਅਰਦਾਸ ਬੇਨਤੀ ਕਰਨ ਉਪਰੰਤ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਨੇ ਐਡਵੋਕੇਟ ਰਣਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਹਲਕਾ ਚੱਬੇਵਾਲ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਤੌਰ ’ਤੇ ਕਮਰਕੱਸੇ ਕਰਨ ਲਈ ਕਿਹਾ। ਇਸ ਮੌਕੇ ਐਡਵੋਕੇਟ ਰਣਜੀਤ ਸਿੰਘ ਨੇ ਆਏ ਹੋਏ ਪਾਰਟੀ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਸਹਿਯੋਗ ਦੇਣ ਲਈ ਅਪੀਲ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਬਿੱਟੂ ਚੱਕਮੱਲਾਂ, ਦਵਿੰਦਰ ਸਿੰਘ ਜੱਟਪੁਰ, ਜਗਜੀਤ ਸਿੰਘ ਗਿੱਲ, ਮੋਹਨ ਸਿੰਘ ਲੇਹਲ, ਦਵਿੰਦਰ ਸਿੰਘ ਜ਼ੈਲਦਾਰ, ਭੋਲਾ ਨਾਥ, ਭੁਪਿੰਦਰ ਸਿੰਘ, ਪੰਕਜ ਜਸਵਾਲ ਅਤੇ ਹੋਰ ਵੀ ਹਾਜ਼ਰ ਸਨ।