ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੋਈ ਮੀਟਿੰਗ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ
Publish Date: Sun, 04 Oct 2026 06:42 PM (IST)
Updated Date: Sun, 04 Oct 2026 06:44 PM (IST)
ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ ਹੁਸ਼ਿਆਰਪੁਰ : ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਕਨਵੀਨਰ ਸਾਥੀ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ, ਜਿਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪਿਛਲੇ ਕੀਤੇ ਐਕਸ਼ਨਾ ਦਾ ਰੀਵਿਊ ਕੀਤਾ ਗਿਆ, ਜਿਸ ਵਿੱਚ 27 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਅੰਦਰ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨਾਂ ਅਤੇ ਮਿਤੀ 12 ਸਤੰਬਰ ਨੂੰ ਡਿਪਟੀ ਸਪੀਕਰ ਦੀ ਰਿਹਾਇਸ਼ ਗੜ੍ਹਸ਼ੰਕਰ ਅੱਗੇ ਕੀਤੇ ਰੋਸ ਪ੍ਰਦਰਸ਼ਨ ਦਾ ਰਿਵਿਊ ਸਬੰਧੀ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਵੱਲੋਂ ਮੁੱਖ ਮੰਤਰੀ ਪੰਜਾਬ ਨਾਲ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਮੀਟਿੰਗ ਅਤੇ ਲੁਧਿਆਣਾ ਵਿਖੇ ਸਾਂਝੀ ਤਾਲਮੇਲ ਕਮੇਟੀ ਦੀ ਹੋਈ ਸੂਬਾਈ ਮੀਟਿੰਗ ਦੀ ਵਿਸਥਾਰ ਵਿੱਚ ਰਿਪੋਰਟਿੰਗ ਕੀਤੀ ਗਈ ਅਤੇ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਸਬੰਧੀ ਵੀ ਖੁੱਲ ਕੇ ਚਰਚਾ ਕੀਤੀ ਗਈ। ਇਸ ਉਪਰੰਤ ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਸੂਬਾ ਪੱਧਰੀ ਰੈਲੀ ਵਿੱਚ ਭਰਵੀ ਸ਼ਮੂਲੀਅਤ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਅਤੇ ਭਵਿੱਖ ਵਿੱਚ ਕੀਤੇ ਜਾ ਰਹੇ ਸੰਘਰਸ਼ਾਂ ਸਬੰਧੀ ਵੀ ਤਿਆਰ ਰਹਿਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਵਿੱਚ ਮਨਜੀਤ ਸੈਣੀ, ਜੈਲ ਸਿੰਘ, ਬਹਾਦਰ ਸਿੰਘ, ਇੰਦਰਜੀਤ ਵਿਰਦੀ, ਸੰਜੀਵ ਧੂਤ, ਮੁਕੇਸ਼ ਗੁਜਰਾਤੀ, ਨਛੱਤਰ ਸਿੰਘ, ਗੁਰਨਾਮ ਚੰਦ, ਅਸ਼ੋਕ ਕੁਮਾਰ ਸਮੇਤ ਹੋਰ ਆਗੂ ਵੀ ਹਾਜ਼ਰ ਸਨ।