- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਸਿੰਘਣੀਆਂ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ ਜਿੰਨ੍ਹਾ ਨੇ ਧਰਮ ਦੀ ਖਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿੱਚ ਹਾਰ ਪਵਾਏ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ’ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ ਕਰਵਾਏ ਜਾ ਰਹੇ 36ਵੇਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਵਿੱਚ ਹਾਜ਼ਰੀਆਂ ਭਰਨ ਲਈ ਸੰਗਤਾਂ ਨੂੰ ਪ੍ਰੇਰਨ ਵਾਸਤੇ ਸਵ. ਅਜਵਿੰਦਰ ਸਿੰਘ ਵੱਲੋਂ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ’ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਤਹਿਤ ਪਿੰਡ ਪੰਜੌੜ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸਮਾਗਮ ਵਿੱਚ ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ, ਗਿਆਨੀ ਜਸਵਿੰਦਰ ਸਿੰਘ ਪਰਮਾਰ, ਭਾਈ ਹਰਭਜਨ ਸਿੰਘ ਸੋਤਲਾ, ਭਾਈ ਕੁਲਵਿੰਦਰ ਸਿੰਘ ਦੇ ਜਥਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ। ਲਿਟਰੇਚਰ ਤੇ ਕਲੰਡਰ ਵੀ ਵੰਡੇ ਗਏ। ਇਸ ਮੌਕੇ ਬਾਬਾ ਗੁਰਦੇਵ ਸਿੰਘ ਮੁਖੀ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਤਰਨਾ ਦਲ, ਦਰਸ਼ਨ ਸਿੰਘ ਪਲਾਹਾ, ਸੰਤੋਖ ਸਿੰਘ ਔਜਲਾ, ਪਰਮਜੀਤ ਸਿੰਘ ਪੰਜੌੜ, ਸੰਤ ਹਰਪ੍ਰੀਤ ਸਿੰਘ ਸ਼ੇਰਪੁਰ, ਸੰਤ ਮਹਿੰਦਰ ਸਿੰਘ ਸਾਹਰੀ, ਸੰਤ ਰਣਜੀਤ ਸਿੰਘ ਡਗਾਣਾ ਵਾਲੇ ਅਤੇ ਹੋਰਾਂ ਸਮੇਤ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ।