- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਲਵਰ ਓਕ ਸਕੂਲ ਦੀ ਟੈਨਿਸ ਟੀਮ ਨੇ ਕੀਤਾ 10 ਮੈਡਲਾਂ ’ਤੇ ਕਬਜ਼ਾ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਹਿਬਾਜ਼ਪੁਰ ਨੇ ਲਗਾਤਾਰ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਟੈਨਿਸ ਮੁਕਾਬਲਿਆਂ ਦੇ ਵਿੱਚ ਕੁੱਲ 10 ਮੈਡਲ ਜਿੱਤ ਕੇ ਸਕੂਲ ਦੀ ਝੋਲੀ ਪਾਏ। ਇਸ ਮੌਕੇ ਸੰਸਥਾ ਦੇ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਿੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ ’ਚ ਕੋਚ ਸੁਰੇਸ਼ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਨਿਤਿਆ ਅਤੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਜਸਰਾਜ ਨੇ ਗੋਲਡ ਮੈਡਲ ਅਤੇ ਹਰਪ੍ਰੀਤ ਸਿੰਘ ਨੇ ਕਾਂਸੇ ਦਾ ਮੈਡਲ ਜਿੱਤਿਆ। ਇਸ ਤੋਂ ਇਲਾਵਾ ਅੰਡਰ 17 ਲੜਕਿਆਂ ਵਿੱਚ ਹਰਮਨ ਸਿੰਘ ਨੇ ਗੋਲਡ, ਪ੍ਰਤਕਸ਼ ਸੋਨਕਰ ਨੇ ਸਿਲਵਰ ਮੈਡਲ ਅਤੇ ਲੜਕੀਆਂ ਦੇ ਅੰਡਰ 17 ਮੁਕਾਬਲਿਆਂ ਵਿੱਚ ਅਨਮੋਲਦੀਪ ਕੌਰ ਨੇ ਕਾਂਸੇ ਦਾ ਮੈਡਲ ਜਿੱਤਿਆ। ਇਸੇ ਤਰ੍ਹਾਂ ਅੰਡਰ 21 ਮੁਕਾਬਲਿਆਂ ਵਿੱਚ ਲੜਕਿਆਂ ਵਿੱਚੋਂ ਨਿਸ਼ਾਂਤ ਯਾਦਵ ਨੇ ਗੋਲਡ ਅਤੇ ਲੜਕੀਆਂ ਵਿੱਚੋਂ ਅਰਸ਼ਦੀਪ ਕੌਰ ਨੇ ਗੋਲਡ, ਵੰਸ਼ਪ੍ਰੀਤ ਨੇ ਸਿਲਵਰ ਅਤੇ ਅਰਪਿਤਾ ਨੇ ਕਾਂਸੀ ਦਾ ਮੈਡਲ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਚੇਅਰਮੈਨ ਅਤੇ ਪ੍ਰਿੰਸੀਪਲ ਨੇ ਬੱਚਿਆਂ ਦੇ ਮਾਪਿਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਇਹ ਬੱਚਿਆਂ ਅਤੇ ਕੋਚਾਂ ਦੀ ਮਿਹਨਤ ਦਾ ਹੀ ਨਤੀਜਾ ਹੈ। ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ, ਤਰਨ ਸੈਣੀ, ਰਿਸੋਰਸ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਜਗਬੰਧਨ ਸਿੰਘ ਅਤੇ ਹੋਰ ਸਟਾਫ ਮੌਜੂਦ ਸਨ।