- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਰਾਜਾ ਨੇ ਕੀਤਾ ਲੱਖਾਂ ਰੁਪਏ ਨਾਲ ਬਣਨ ਵਾਲੀ ਗਲੀ ਦਾ ਉਦਘਾਟਨ

ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ, ਟਾਂਡਾ ਉੜਮੁੜ : ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਟਾਂਡਾ ਉੜਮੁੜ ਸ਼ਹਿਰ ਦੇ ਵਾਰਡ ਨੰਬਰ 3 ਵਿੱਚ ਕੌਂਸਲਰ ਸਰੋਜ ਵਾਲਾ ਦੀ ਦੇਖ-ਰੇਖ ਹੇਠ ਕਰੀਬ 18 ਲੱਖ 23 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਕੌਂਸਲ ਟਾਂਡਾ ਦੇ ਪ੍ਰਧਾਨ ਹਰਿਕਿਸ਼ਨ ਸੈਣੀ ਵੀ ਹਾਜ਼ਰ ਸਨ। ਵਿਧਾਇਕ ਰਾਜਾ ਗਿੱਲ ਨੇ ਗਲੀ ਦੇ ਨਿਰਮਾਣ ਵਿੱਚ ਵਰਤੀ ਜਾ ਰਹੀ ਸਮੱਗਰੀ ਦੀ ਗੁਣਵੱਤਾ ਦੀ ਵੀ ਮੌਕੇ ’ਤੇ ਜਾਂਚ ਕੀਤੀ। ਉਨ੍ਹਾਂ ਠੇਕੇਦਾਰ ਅਤੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਲੀ ਦੇ ਨਿਰਮਾਣ ਵਿੱਚ ਤੈਅ ਮਾਪਦੰਡਾਂ ਅਨੁਸਾਰ ਹੀ ਸਮੱਗਰੀ ਦੀ ਵਰਤੋਂ ਕੀਤੀ ਜਾਵੇ। ਜੇਕਰ ਨਿਰਮਾਣ ਕਾਰਜ ਵਿੱਚ ਘਟੀਆ ਸਮੱਗਰੀ ਦੀ ਵਰਤੋਂ ਕੀਤੀ ਗਈ ਜਾਂ ਕਿਸੇ ਕਿਸਮ ਦੀ ਬੇਨਿਯਮੀ ਸਾਹਮਣੇ ਆਈ ਤਾਂ ਸਬੰਧਿਤ ਠੇਕੇਦਾਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।