- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜਿੰਦਰ ਸਿੰਘ ਧਾਮੀ ਦੇ ਵਿਦਿਅਕ ਉਪਰਾਲੇ ਸ਼ਲਾਘਾਯੋਗ : ਡਾ. ਜਸਪਾਲ ਸਿੰਘ

ਗੌਰਵ, ਪੰਜਾਬੀ ਜਾਗਰਣ, ਗੜਦੀਵਾਲਾ : ਕਲਗੀਧਰ ਨਿਵਾਸ ਸੈਕਟਰ-27 ਚੰਡੀਗੜ੍ਹ ਵਿਖੇ ਐੱਸਜੀਪੀਸੀ ਦੇ ਕਾਲਜ ਪ੍ਰਿੰਸੀਪਲਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਕਾਸ ਅਤੇ ਬਿਹਤਰੀ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੇ ਗਏ ਵਿਚਾਰ-ਵਟਾਂਦਰੇ ਅਤੇ ਸੁਝਾਵਾਂ ਨੂੰ ਵੀ ਪ੍ਰਿੰਸੀਪਲਾਂ ਵੱਲੋਂ ਪ੍ਰਮੁੱਖਤਾ ਦਿੱਤੀ ਜਾਂਦੀ ਹੈ। ਮੌਜੂਦਾ ਸਥਿਤੀ ਬਾਰੇ ਵਿਚਾਰ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵਿਅਕਤੀ ਦੀ ਪ੍ਰਤਿਸ਼ਠਾ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਟਿੱਪਣੀਆਂ ਜਨਤਕ ਵਿਚਾਰ-ਵਟਾਂਦਰੇ ਦੀ ਮਰਿਆਦਾ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਸੰਸਥਾਵਾਂ ਨਾਲ ਸਬੰਧਿਤ ਅਸਲ ਮੁੱਦਿਆਂ ਤੋਂ ਧਿਆਨ ਹਟਾਉਂਦੀਆਂ ਹਨ। ਇਸ ਮੌਕੇ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸੰਸਥਾਵਾਂ ਨੂੰ ਦਰਪੇਸ਼ ਚੁਣੌਤੀਆਂ ’ਤੇ ਵਿਚਾਰ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਸਾਰੂ ਉਪਰਾਲਿਆਂ ਨੂੰ ਵੀ ਬਣਦਾ ਮਾਣ ਦਿੱਤਾ ਜਾਣਾ ਚਾਹੀਦਾ ਹੈ।