- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੇਣੋਵਾਲ ਕਲਾਂ ਦਾ ਸਲਾਨਾ ਛਿਝ ਮੇਲਾ ਅਤੇ ਕਬੱਡੀ ਕੱਪ 15 ਅਕਤੂਬਰ ਨੂੰ

ਦਲਵਿੰਦਰ ਸਿੰਘ ਮਨੋਚਾ, ਪੰਜਾਬੀ ਜਾਗਰਣ, ਗੜ੍ਹਸ਼ੰਕਰ : ਰੋਜ਼ਾ ਪੰਜ ਪੀਰ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਪ੍ਰਬੰਧਕ ਕਮੇਟੀ ਪਿੰਡ ਦੋਨੇਵਾਲ ਕਲਾਂ, ਸਮੂਹ ਨਗਰ ਨਿਵਾਸੀਆਂ ਅਤੇ ਐੱਨਆਰਆਈ ਵੀਰਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ 15 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਰੋਜ਼ਾ ਪੰਜ ਪੀਰ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ ਬਿੱਟੂ ਤੇ ਦਲਜੀਤ ਸਿੰਘ ਬੈਂਸ ਨੇ ਦੱਸਿਆ ਕਿ ਸਾਲਾਨਾ ਛਿੰਝ ਮੇਲੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਤੇ ਸੇਵਾਦਾਰਾਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ। ਬੰਗਾ-ਗੜ੍ਹਸ਼ੰਕਰ ਰੋਡ ਦੇ ਨਜ਼ਦੀਕ ਛਿੰਝ ਮੇਲਾ ਤੇ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਛਿੰਝ ਮੇਲੇ ਦੇ ਅਖਾੜੇ ’ਚ ਮੰਨੇ-ਪ੍ਰਮੰਨੇ ਪਹਿਲਵਾਨ ਅੰਕਿਤ ਰੌਣੀ ਅਤੇ ਮੇਜਰ ਡੇਰਾ ਬਾਬਾ ਨਾਨਕ, ਪਹਿਲਵਾਨ ਬਾਜ਼ ਰੌਣੀ ਅਤੇ ਲਾਲੀ ਫਗਵਾੜਾ ਚੋਟੀ ਦੇ ਪਹਿਲਵਾਨਾਂ ਵੱਲੋਂ ਕੁਸ਼ਤੀਆਂ ਦੇ ਜੌਹਰ ਦਿਖਾਏ ਜਾਣਗੇ। ਇਸ ਮੌਕੇ ਕਬੱਡੀ ਕੱਪ ਵਿਚ ਉੱਘੀਆਂ ਟੀਮਾਂ ਦੇ ਮੈਚ ਕਰਵਾਏ ਜਾਣਗੇ। ਛਿੰਝ ਦੀ ਸ਼ੁਰੂਆਤ ਪੁਰਾਤਨ ਪ੍ਰੰਪਰਾ ਅਨੁਸਾਰ ਪਹਿਲੀ ਕੁਸ਼ਤੀ ਭਗਵਾਨ ਸ਼੍ਰੀ ਕ੍ਰਿਸ਼ਨ ਮਹਾਰਾਜ ਤੇ ਬਾਬਾ ਸਿੱਧ ਚਾਨਣ ਦੇ ਨਾਮ ਦੀ ਕਰਵਾਈ ਜਾਵੇਗੀ ਅਤੇ ਇਸ ਮੌਕੇ ਹੋਰ ਰਵਾਇਤੀ ਖੇਡਾਂ ਨਹੀਂ ਹੋਣਗੀਆਂ। ਇਸ ਮੌਕੇ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ।