- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿੱਖਿਆ ਕ੍ਰਾਂਤੀ ਨਾਲ ਬਦਲ ਰਹੀ ਹੈ ਸਰਕਾਰੀ ਸਕੂਲਾਂ ਦੀ ਨੁਹਾਰ : ਡਾ. ਰਵਜੋਤ ਸਿੰਘ

ਕਮਲ, ਪੰਜਾਬੀ ਜਾਗਰਣ, ਹਰਿਆਣਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਿਆਂਦੀ ਜਾ ਰਹੀ ਕ੍ਰਾਂਤੀ ਦੇ ਸਾਰਥਕ ਨਤੀਜੇ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇਣ ਲੱਗੇ ਹਨ। ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ, ਆਧੁਨਿਕ ਸਹੂਲਤਾਂ ਅਤੇ ਸਿੱਖਿਆ ਪ੍ਰਤੀ ਮਾਪਿਆਂ ਦਾ ਵਧ ਰਿਹਾ ਭਰੋਸਾ ਇਸ ਗੱਲ ਦਾ ਪ੍ਰਮਾਣ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸ਼ਾਮਚੁਰਾਸੀ ਵਿਖੇ ਆਯੋਜਿਤ ਮੈਗਾ ਮਾਪੇ-ਅਧਿਆਪਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਨੀਂਹ ਸਕੂਲਾਂ ਵਿੱਚ ਰੱਖੀ ਜਾਂਦੀ ਹੈ ਅਤੇ ਇਸ ਕਾਰਜ ਵਿੱਚ ਅਧਿਆਪਕਾਂ ਦੇ ਨਾਲ-ਨਾਲ ਮਾਪਿਆਂ ਦੀ ਭੂਮਿਕਾ ਵੀ ਬੇਹੱਦ ਅਹਿਮ ਹੈ। ਮੈਗਾ ਪੀਟੀਐਮ ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਅਧਿਆਪਕਾਂ ਨੂੰ ਬੱਚਿਆਂ ਦੀਆਂ ਵਿਸ਼ੇਸ਼ ਯੋਗਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।