ਨਸ਼ਿਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ’ਚ ਡਰ ਦਾ ਮਾਹੌਲ : ਖੁਰਾਣਾ ਨਸ਼ਿਆਂ ਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਚ ਡਰ ਦਾ ਮਾਹੌਲ " ਖੁਰਾਣਾ "
Publish Date: Sat, 10 Oct 2026 04:37 PM (IST)
Updated Date: Sat, 10 Oct 2026 04:38 PM (IST)
ਸੁਰਿੰਦਰ ਢਿੱਲੋਂ, ਪੰਜਾਬੀ ਜਾਗਰਣ ਟਾਂਡਾ ਉੜਮੁੜ : ਪਿੰਡ ਮੀਰਾਪੁਰ ਵਿਖੇ ਭਾਜਪਾ ਵਰਕਰਾਂ ਅਤੇ ਪਿੰਡ ਵਾਸੀਆਂ ਦੀ ਵਿਸ਼ੇਸ਼ ਮੀਟਿੰਗ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਮੰਡਲ ਪ੍ਰਧਾਨ ਮਿਆਣੀ ਜੁਗਰਾਜ ਸਿੰਘ ਦੀ ਦੇਖ-ਰੇਖ ਵਿੱਚ ਹੋਈ। ਇਸ ਮੌਕੇ ਸੀਨੀਅਰ ਭਾਜਪਾ ਆਗੂ ਤੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਸਾਬਕਾ ਚੇਅਰਮੈਨ ਜਵਾਹਰ ਲਾਲ ਖੁਰਾਣਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤ, ਨਸ਼ਿਆਂ ਦੇ ਵਧਦੇ ਕਾਰੋਬਾਰ, ਕਾਨੂੰਨ-ਵਿਵਸਥਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਜਵਾਹਰ ਖੁਰਾਣਾ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਅਤੇ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਕਾਨੂੰਨ-ਵਿਵਸਥਾ ਮਜ਼ਬੂਤ ਕਰਨ, ਨਸ਼ਿਆਂ ਦੇ ਕਾਰੋਬਾਰ ’ਤੇ ਰੋਕ ਲਗਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਭਾਜਪਾ ਆਗੂਆਂ ਨੇ ਲੋਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਅਜਮੇਰ ਸਿੰਘ, ਕੈਪਟਨ ਅਮਰੀਕ ਸਿੰਘ, ਸੂਬੇਦਾਰ ਹਰਮੀਤ ਸਿੰਘ, ਸਕੱਤਰ ਜਰਨੈਲ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਸੁਖਰਾਜ ਸਿੰਘ, ਅਜੀਤ ਸਿੰਘ, ਕੁਲਦੀਪ ਸਿੰਘ, ਪ੍ਰੇਮ ਸਿੰਘ, ਤੰਨਾ ਜ਼ੀਰ ਸਿੰਘ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ।