- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁ: ਹਰੀਆਂ ਵੇਲਾਂ ਵਿਖੇ ਗੁਰਮਤਿ ਸਮਾਗਮ ਕਰਵਾਇਆ

ਰਾਜਾ ਸਿੰਘ ਪੱਟੀ, ਪੰਜਾਬੀ ਜਾਗਰਣ, ਚੱਬੇਵਾਲ : ਸੱਤਵੇਂ ਪਾਤਿਸ਼ਾਹ ਸਾਹਿਬ ਸਤਿਗੁਰੂ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਹਰੀਆਂ ਵੇਲਾਂ ਪਾਤਸ਼ਾਹੀ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵੱਲੋਂ ਜਥੇਬੰਦੀ ਦੇ ਮੁਖੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਅਗਵਾਈ ਵਿੱਚ ਮੱਸਿਆ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਭਾਈ ਰਸ਼ਪਾਲ ਸਿੰਘ, ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬੀਬੀ ਬਲਰਾਜ ਕੌਰ ਕੈਨੇਡਾ, ਬੀਬੀ ਯਸ਼ਪਾਲ ਕੌਰ, ਭਾਈ ਗੁਰਨਾਮ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਦਵਿੰਦਰ ਸਿੰਘ ਅੱਪਰਾ, ਭਾਈ ਕਰਮ ਸਿੰਘ ਜਲੰਧਰ, ਢਾਡੀ ਗਿਆਨੀ ਸੁਖਦੇਵ ਸਿੰਘ ਖੜੌਦੀ ਦੇ ਜਥੇ ਨੇ ਸੰਗਤਾਂ ਨੂੰ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕੀਤਾ।