- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਜਿੰਪਾ ਨੇ ਸ੍ਰੀਮਦ ਭਾਗਵਤ ਕਥਾ ਵਿੱਚ ਕੀਤੀ ਸ਼ਿਰਕਤ

ਦੀਪਕ ਅਗਨੀਹੋਤਰੀ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਭੂਤਗਿਰੀ ਮੰਦਰ ਵਿਖੇ ਕਰਵਾਈ ਗਈ ਸ੍ਰੀਮਦ ਭਾਗਵਤ ਕਥਾ ਵਿੱਚ ਸ਼ਿਰਕਤ ਕਰ ਕੇ ਭਗਵਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਦੇ ਨਾਲ ਧਾਰਮਿਕ ਸਮਾਗਮ ਵਿੱਚ ਹਿੱਸਾ ਲਿਆ ਅਤੇ ਅਧਿਆਤਮਿਕ ਵਿਚਾਰਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ। ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼੍ਰੀਮਦ ਭਾਗਵਤ ਕਥਾ ਭਾਰਤੀ ਸੱਭਿਆਚਾਰ ਅਤੇ ਅਧਿਆਤਮਿਕ ਪਰੰਪਰਾਵਾਂ ਦਾ ਮਹੱਤਵਪੂਰਨ ਹਿੱਸਾ ਹੈ। ਅਜਿਹੇ ਧਾਰਮਿਕ ਸਮਾਗਮ ਲੋਕਾਂ ਨੂੰ ਸੱਚਾਈ, ਸੇਵਾ, ਪ੍ਰੇਮ, ਦਇਆ ਅਤੇ ਸਦਾਚਾਰ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੇ ਹਨ। ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਸਾਡੀ ਵਿਰਾਸਤ ਹਨ ਅਤੇ ਇਨ੍ਹਾਂ ਨੂੰ ਅੱਗੇ ਵਧਾਉਣ ਵਿੱਚ ਧਾਰਮਿਕ ਸੰਸਥਾਵਾਂ ਅਤੇ ਸ਼ਰਧਾਲੂਆਂ ਦਾ ਯੋਗਦਾਨ ਸ਼ਲਾਘਾਯੋਗ ਹੈ। ਅਜਿਹੇ ਸਮਾਗਮਾਂ ਰਾਹੀਂ ਨਵੀਂ ਪੀੜ੍ਹੀ ਨੂੰ ਵੀ ਆਪਣੇ ਸੱਭਿਆਚਾਰ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨਾਲ ਜੁੜਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਪੰਡਿਤ ਸ਼ਿਆਮ ਸੁੰਦਰ, ਡੀਐੱਸਪੀ ਕੁਲਭੂਸ਼ਣ ਸ਼ਰਮਾ, ਐੱਸਐੱਚਓ ਸਿਟੀ ਅਨਿਲ ਕੁਮਾਰ, ਐੱਸਐੱਚਓ ਮਾਡਲ ਟਾਊਨ ਬਲਜਿੰਦਰ ਮਲ੍ਹੀ, ਦਿਲਬਾਗ ਸਿੰਘ ਸਿੱਧੂ (ਪ੍ਰਧਾਨ), ਵਰਿੰਦਰ ਦੱਤ ਵੈਦ, ਸੇਵਾਮੁਕਤ ਇੰਸਪੈਕਟਰ ਸੰਜੀਵ ਕੁਮਾਰ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।