- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਸਮੇਸ਼ ਗਰਲਜ਼ ਕਾਲਜ ਵਿੱਚ ‘ਟਾਈ ਐਂਡ ਡਾਈ’ ਵਰਕਸ਼ਾਪ ਕਰਵਾਈ

ਹਰਮਨਜੀਤ ਸਿੰਘ ਸੈਣੀ, ਪੰਜਾਬੀ ਜਾਗਰਣ, ਮੁਕੇਰੀਆਂ : ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਚੈਰੀਟੇਬਲ ਟਰੱਸਟ ਦੀ ਸਰਪ੍ਰਸਤੀ ਹੇਠ ਚੱਲ ਰਹੇ ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਵਿਖੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ‘ਟਾਈ ਐਂਡ ਡਾਈ’ ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ। ਇਸ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਕੱਪੜਿਆਂ ਦੀ ਰੰਗਾਈ ਦੀਆਂ ਵੱਖ-ਵੱਖ ਰਚਨਾਤਮਕ ਤਕਨੀਕਾਂ ਨਾਲ ਜਾਣੂ ਕਰਵਾਉਣਾ ਸੀ। ਵਰਕਸ਼ਾਪ ਦੌਰਾਨ ਵਿਦਿਆਰਥਣਾਂ ਨੇ ਸ਼ਿਬੋਰੀ, ਲਹਿਰੀਆ, ਫਲੋਰਲ, ਪੇਸਲੀ, ਫੈਨ ਫੋਲਡਿੰਗ, ਮਾਰਬਲਿੰਗ ਅਤੇ ਸਕ੍ਰੰਚੀ ਇਫੈਕਟ ਵਰਗੀਆਂ ਤਕਨੀਕਾਂ ਸਿੱਖੀਆਂ ਅਤੇ ਉਨ੍ਹਾਂ ਦਾ ਅਭਿਆਸ ਕੀਤਾ। ਕੱਪੜਿਆਂ ਨੂੰ ਵਿਲੱਖਣ ਡਿਜ਼ਾਈਨ ਦੇਣ ਲਈ ਦਾਲਾਂ, ਚੌਲਾਂ ਅਤੇ ਸਿੱਕਿਆਂ ਦੀ ਰਚਨਾਤਮਕ ਵਰਤੋਂ ਵੀ ਕੀਤੀ ਗਈ। ਇਸ ਦੌਰਾਨ ਵਿਦਿਆਰਥਣਾਂ ਨੇ ਸਾੜੀਆਂ, ਕਮੀਜ਼ਾਂ, ਟੌਪਾਂ ਸਮੇਤ 50 ਤੋਂ ਵੱਧ ਕੱਪੜਿਆਂ ਦੀਆਂ ਵਸਤਾਂ ਨੂੰ ਵੱਖ-ਵੱਖ ਤਕਨੀਕਾਂ ਰਾਹੀਂ ਰੰਗਿਆ। ਪ੍ਰਿੰਸੀਪਲ ਡਾ. ਮੀਤੂ ਮਹਾਜਨ ਨੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਦੀ ਮੁੱਖੀ ਪੂਨਮ ਸ਼ਰਮਾ, ਅਕਵਿੰਦਰ ਕੌਰ ਅਤੇ ਦਲਜੀਤ ਕੌਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਟਰੱਸਟ ਦੇ ਚੇਅਰਮੈਨ ਜਥੇਦਾਰ ਰਵਿੰਦਰ ਸਿੰਘ ਚੱਕ ਅਤੇ ਸਮੂਹ ਟਰੱਸਟ ਮੈਂਬਰਾਂ ਨੇ ਵਰਕਸ਼ਾਪ ਦੀ ਸਫ਼ਲਤਾ ਲਈ ਵਿਭਾਗ ਦੇ ਸਟਾਫ਼ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।