ਮੁੱਖ ਚੋਣ ਕਮਿਸ਼ਨਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕਿਆ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਪੁਤਲਾ ਫੂਕਿਆ
Publish Date: Sat, 10 Oct 2026 05:44 PM (IST)
Updated Date: Sat, 10 Oct 2026 05:44 PM (IST)
ਕਮਲ, ਪੰਜਾਬੀ ਜਾਗਰਣ ਹਰਿਆਣਾ : ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੱਲ੍ਹ ਸ਼ਾਮ ਅੱਡਾ ਭੂੰਗਾ ਵਿਖੇ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੁਕਿਆ ਗਿਆ। ਪੁਤਲਾ ਫੁਕਣ ਮੌਕੇ ਮਨਿੰਦਰ ਸਿੰਘ ਟਿੰਮੀ ਸ਼ਾਹੀ ਪ੍ਰਧਾਨ ਬਲਾਕ ਕਾਗਰਸ ਕਮੇਟੀ ਭੂੰਗਾ, ਕੁਲਵਿੰਦਰ ਸਿੰਘ ਬਿੱਲਾ ਨੌਸ਼ਹਿਰਾ, ਜਸਵਿੰਦਰ ਸਿੰਘ ਧਨੋਆ ਸਾਬਕਾ ਸਰਪੰਚ ਡਲੇਵਾਲ, ਧਰਮਿੰਦਰ ਘੁੱਗੀ ਭੂੰਗਾ, ਨੰਬਰਦਾਰ ਰਜਿੰਦਰ ਸਿੰਘ ਬੱਸੀ ਵਜ਼ੀਦ, ਪਵਨ ਕੁਮਾਰ ਭਟੋਲੀਆਂ, ਕਮਲਜੀਤ ਸਿੰਘ ਸ਼ਾਹੀ ਨੇ ਮੁੱਖ ਚੋਣ ਕਮਿਸ਼ਨਰ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਮੁੱਖ ਚੋਣ ਕਮਿਸ਼ਨਰ ਦਾ ਪੁਤਲਾ ਫੁਕਿਆ ਗਿਆ। ਇਸ ਮੌਕੇ ਮਨਿੰਦਰ ਸਿੰਘ ਟਿੰਮੀ ਸ਼ਾਹੀ ਨੇ ਕਿਹਾ ਕਿ ਭਾਰਤ ਦੇ ਲੋਕਤੰਤਰ ਨੂੰ ਕੁਚਲਣ ਲਈ ਮੁੱਖ ਚੋਣ ਕਮਿਸ਼ਨਰ ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ’ਤੇ ਕੰਮ ਕਰ ਰਿਹਾ ਹੈ, ਜੋ ਕਿ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਦੋਂ ਤੱਕ ਮੁੱਖ ਚੋਣ ਕਮਿਸ਼ਨਰ ਅਸਤੀਫਾ ਨਹੀਂ ਦਿੰਦਾ, ਉਦੋਂ ਤੱਕ ਕਾਂਗਰਸ ਪਾਰਟੀ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਢੇਰਾ ਅਤੇ ਹੋਰ ਵਰਕਰਾਂ ਵਿਰੁੱਧ ਪਰਚਾ ਦਰਜ ਕਰਨ ਦੀ ਸਖਤ ਨਿਖੇਧੀ ਕਰਦੇ ਹੋਏ ਕਿਹਾ ਕਿ ਭਾਜਪਾ ਨੂੰ ਇਸ ਤਰ੍ਹਾਂ ਦੀਆਂ ਘਣੋਣੀਆਂ ਹਰਕਤਾਂ ਤੋਂ ਬਾਜ ਆਉਣਾ ਚਾਹੀਦਾ ਹੈ। ਇਸ ਮੌਕੇ ਰਾਮ ਆਸਰਾ ਸਿੰਘ ਪੰਚਾਇਤ ਸੰਮਤੀ ਮੈਂਬਰ ਭੂੰਗਾ, ਸੁਰਜੀਤ ਸਿੰਘ ਨਿਹੰਗ, ਓਂਕਾਰ ਸਿੰਘ ਅੱਭੋਵਾਲ, ਨੰਬਰਦਾਰ ਕਾਬਲ ਸਿੰਘ ਕਾਹਲਵਾਂ, ਨੰਬਰਦਾਰ ਮੋਨੂੰ ਰੋੜਾਂ ਅਤੇ ਹੋਰ ਵਰਕਰ ਮੌਜੂਦ ਸਨ।