- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੜ੍ਹਸ਼ੰਕਰ ਤੋਂ ਮੁਲਾਜ਼ਮਾਂ ਤੇ ਦਾ ਜੱਥਾ ਸੰਗਰੂਰ ਮਹਾਂ -ਰੈਲੀ ਲਈ ਰਵਾਨਾ

ਫੂਲਾ ਸਿੰਘ ਬੀਰਮਪਰ, ਪੰਜਾਬੀ ਜਾਗਰਣ, ਗੜਸ਼ੰਕਰ : ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਅਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਗੜ੍ਹਸ਼ੰਕਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵੱਡਾ ਜੱਥਾ ਸ਼ਾਮ ਸੁੰਦਰ ਕਪੂਰ, ਗੁਰਨਾਮ ਸਿੰਘ ਹਾਜ਼ੀਪੁਰ, ਹਰਜਿੰਦਰ ਸੁੰਨੀ, ਪਵਨ ਕੁਮਾਰ ਗੜ੍ਹੀ ਤੇ ਬਲਵੰਤ ਰਾਮ ਦੀ ਅਗਵਾਈ ਵਿੱਚ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਲਈ ਰਵਾਨਾ ਹੋਇਆ। ਰਵਾਨਗੀ ਸਮੇਂ ਜਥੇ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਅਤੇ ਭਗਵੰਤ ਮਾਨ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੇ ਤਾਲਮੇਲ ਕਮੇਟੀ ਨਾਲ ਹੋਈ ਪਿਛਲੀ ਮੀਟਿੰਗ ਵਿਚ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਤਾਲਮੇਲ ਨਾਲ ਮਹੀਨੇ ਦੇ ਪਹਿਲੇ ਹਫਤੇ ਮੀਟਿੰਗ ਕੀਤੀ ਜਾਇਆ ਕਰੇਗੀ ਪਰ ਉਸਨੇ ਤਾਲ ਮੇਲ ਕਮੇਟੀ ਨਾਲ਼ ਕੋਈ ਮੀਟਿੰਗ ਨਹੀਂ ਕੀਤੀ ਜਿਸ ਕਾਰਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਗੁੱਸਾ ਅਤੇ ਤੋਂ ਹੋਰ ਵੀ ਵੱਧ ਗਿਆ ਹੈ। ਸੰਗਰੂਰ ਮਹਾਂ ਰੈਲੀ ਭਗਵੰਤ ਮਾਨ ਸਰਕਾਰ ਦੇ ਕਫ਼ਨ ਵਿੱਚ ਆਖ਼ਰੀ ਕਿੱਲ ਸਾਬਤ ਹੋਵੇਗੀ। ਹਾਲੇ ਵੀ ਸਮਾਂ ਹੈ ਕਿ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿੱਚ ਆਏ ਕੋਰਟ ਦੇ ਫੈਸਲੇ ਨੂੰ ਇੰਨ ਬਿੰਨ ਲਾਗੂ ਕਰੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਪਰਵਾਨਗੀ ਦੇਵੇ। ਜਥੇ ਵਿਚ ਪੀ.ਡਬਲਯੂ. ਡੀ. ਫੀਲਡ ਐਂਡ ਵਰਕਸ਼ਾਪ ਯੂਨੀਅਨ, ਜੰਗਲਾਤ ਵਰਕਰ ਯੂਨੀਅਨ, ਜਲ ਸਰੋਤ ਮੁਲਾਜ਼ਮ ਯੂਨੀਅਨ ਦੇ ਆਗੂ ਅਤੇ ਮੈਂਬਰ ਵੀ ਵੱਡੀ ਗਿਣਤੀ ਵਿਚ ਸ਼ਾਮਿਲ ਸਨ। ਇਸ ਸਮੇਂ ਜਗਦੀਸ਼ ਪੱਖੋਵਾਲ, ਪਵਨ ਕਮਾਰ ਗੋਇਲ, ਦਿਲਬਾਗ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।