- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ਅਤੇ 9 'ਚ 5 ਸੜਕਾਂ ਦਾ ਕੀਤਾ ਉਦਘਾਟਨ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸ਼ਨੀਵਾਰ ਨੂੰ ਵਾਰਡ ਨੰਬਰ 8 ਅਤੇ 9 ਵਿੱਚ 71.28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਗਈਆਂ ਪੰਜ ਸੜਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਗੁਣਵੱਤਾ ਬਰਕਰਾਰ ਰੱਖਣ ਅਤੇ ਨਿਰਧਾਰਤ ਮਾਪਦੰਡਾਂ ਅਨੁਸਾਰ ਕੰਮ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਇਸ ਦੌਰਾਨ ਸਥਾਨਕ ਵਸਨੀਕਾਂ ਨੇ ਸੜਕਾਂ ਦਾ ਨਿਰਮਾਣ ਕਾਰਜ ਮੁਕੰਮਲ ਹੋਣ ’ਤੇ ਸਹੂਲਤ ਮਿਲਣ ਦੀ ਉਮੀਦ ਜਤਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਹੂਲਤਾਂ ਭਰਪੂਰ ਬਣਾਉਣ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ। ਇਸ ਮੌਕੇ ਮੇਅਰ ਪ੍ਰਵੀਨ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੁਖੀ ਰਾਮ, ਕੌਂਸਲਰ ਗੁਰਬਖ਼ਸ਼ ਕੌਰ, ਕੌਂਸਲਰ ਪ੍ਰਦੀਪ ਬਿੱਟੂ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।